ਚੰਡੀਗੜ੍ਹ (ਬਿੰਦੂ ਸਿੰਘ): ਨਵਜੋਤ ਸਿੰਘ ਸਿੱਧੂ ਨੂੰ ਅੱਜ ਐਤਵਾਰ ਦੇ ਦਿਨ ਪੰਜਾਬ ਕਾਂਗਰਸ ਦੀ ਕਮਾਨ ਸੋਂਪ ਦਿੱਤੀ ਗਈ ਹੈ। ਅੱਜ ਯਾਨੀ ਕਿ ਸੋਮਵਾਰ ਤੜਕਸਾਰ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਵਜੋਤ ਸਿੱਧੂ ਦੇ ਘਰ ਉਨ੍ਹਾਂ ਨੂੰ ਵਧਾਈ ਦੇਣ ਪਹੁੰਚੇ । ਜਿੱਥੇ ਨਵਜੋਤ ਸਿੱਧੂ ਨੇ ਦੋਹਾਂ ਵਿਧਾਇਕਾਂ ਦਾ ਸਵਾਗਤ ਕੀਤਾ।
ਦੱਸ ਦੇਈਏ ਕਿ ਸਿੱਧੂ ਦੀ ਪ੍ਰਧਾਨਗੀ ਵਾਲੀ ਕਮੇਟੀ ਦੇ ਚਾਰ ਕਾਰਜਕਾਰੀ ਮੈਂਬਰ ਬਣਾਏ ਗਏ ਹਨ, ਜਿਨ੍ਹਾਂ ਵਿੱਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਤੇ ਕੁਲਜੀਤ ਨਾਗਰਾ ਸ਼ਾਮਲ ਹਨ।