ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਆਪਣੇ ਗਾਣਿਆਂ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਉਹ ਆਪਣੀ ਕਾਰ ‘ਚ ਬੈਠੇ ਦਿਖਾਈ ਦੇ ਰਹੇ ਹਨ ਤੇ ਉਨ੍ਹਾਂ ਦੀ ਕਾਰ ਦੇ ਆਲੇ-ਦੁਆਲੇ ਪ੍ਰਸ਼ੰਸਕਾਂ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ।
ਗਾਇਕ ਮੀਕਾ ਸਿੰਘ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਅੱਧੀ ਰਾਤ ਨੂੰ ਸਿੰਗਰ ਦੀ ਕਾਰ ਦੇ ਦੁਆਲੇ ਇਕ ਵੱਡੀ ਭੀੜ ਖੜ੍ਹੀ ਹੋ ਗਈ। ਵੀਡੀਓ ਵਿੱਚ ਮੀਕਾ ਸਿੰਘ ਦੱਸ ਰਿਹਾ ਹੈ ਕਿ, ਰਾਤ ਨੂੰ ਸਾਡੀ ਕਾਰ ਨੂੰ ਨੁਕਸਾਨ ਪਹੁੰਚਿਆ ਸੀ। ਪਰ ਮੁੰਬਈ ਦੀ ਅੱਧੀ ਰਾਤ ਨੂੰ ਵੀ, ਤਕਰੀਬਨ 200 ਲੋਕ ਸਾਡੀ ਸਹਾਇਤਾ ਲਈ ਇਥੇ ਆਏ ਹਨ।
ਦੱਸ ਦਈਏ ਕਿ ਮੀਕਾ ਸਿੰਘ ਨੇ ਬਾਲੀਵੁੱਡ ਦੀਆਂ ਕਈ ਸੁਪਰਹਿੱਟ ਫਿਲਮਾਂ ਵਿੱਚ ਸ਼ਾਨਦਾਰ ਗਾਣੇ ਗਾਏ ਹਨ। ਜਿਸਦੇ ਲਈ ਉਸਦੀ ਬਹੁਤ ਪ੍ਰਸ਼ੰਸਾ ਕੀਤੀ ਜਾਂਦੀ ਹੈ। ਮੀਕਾ ਦਾ ਵਿਵਾਦਾਂ ਨਾਲ ਵੀ ਪੁਰਾਣਾ ਰਿਸ਼ਤਾ ਰਿਹਾ ਹੈ। ਉਹ ਰਾਖੀ ਸਾਵੰਤ ਨੂੰ ਲੈ ਕੇ ਕਾਫ਼ੀ ਚਰਚਾ ਵਿੱਚ ਰਿਹਾ ਸੀ।