ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ): ਏਸ ਵੇਲੇ ਦੀ ਵੱਡੀ ਖਬਰ ਪੰਜਾਬ ਕਾਂਗਰਸ ਨਾਲ ਜੁੜੀ ਹੋਈ ਹੈ। ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਲਈ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਅਤੇ ਸੰਗਤ ਸਿੰਘ ਗਿਲਜੀਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਗਏ ਸਨ, ਜੋ ਕਬੂਲ ਹੋ ਗਿਆ ਹੈ ।
ਇਨ੍ਹਾਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਜਪੋਸ਼ੀ ਸਮਾਗਮ ਵਿਚ ਸ਼ਮੂਲੀਅਤ ਕਰਨਗੇ ਅਤੇ ਉਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਨੂੰ ਪੰਜਾਬ ਭਵਨ ਵਿਚ ਚਾਹ ਤੇ ਬੁਲਾਇਆ ਹੈ ਜਿੱਥੇ ਸਾਰੇ ਵਿਧਾਇਕ ਪਹੁੰਚਣਗੇ ।
ਇਸ ਬਾਰੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਹੈ। ਇਸ ਟਵੀਟ ਵਿੱਚ ਮੁੱਖ ਮੰਤਰੀ ਦਾ ਸੱਦਾ ਪੱਤਰ, ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਅਤੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਅਤੇ ਹੋਰਨਾਂ ਦੀ ਮੁੱਖ ਮੰਤਰੀ ਨੂੰ ਮਿਲਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
Punjab CM @capt_amarinder has invited all @INCPunjab MLAs, MPs and senior party functionaries at Punjab Bhawan for tea at 10 am on Friday. They will all then go to Punjab Congress Bhawan together from there for the installation of the new PPCC team. pic.twitter.com/fdm2XXprlP
— Raveen Thukral (@Raveen64) July 22, 2021
ਜਾਣੋ, ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਕੁਲਜੀਤ ਨਾਗਰਾ ਨੇ ਕੀ ਕੁਝ ਕਿਹਾ (ਵੇਖੋ ਵੀਡੀਓ)
ਸੰਗਤ ਸਿੰਘ ਗਿਲਜੀਆਂ ਅਤੇ ਕੁਲਜੀਤ ਸਿੰਘ ਨਾਗਰਾ ਕਾਰਜਕਾਰੀ ਪ੍ਰਧਾਨ ਪੰਜਾਬ ਕਾਂਗਰਸ