ਫ਼ਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਨਾਲ ਜੁੜੀਆਂ ਘਟਨਾਵਾਂ ਦੀ ਪਡ਼ਤਾਲ ਕਰ ਰਹੀ ਪੰਜਾਬ ਪੁਲੀਸ ਦੀ ਐਸਆਈਟੀ ਨੇ ਆਪਣੀ ਜਾਂਚ ਨੂੰ ਹੋਰ ਤੇਜ਼ ਵਧਾ ਦਿੱਤਾ ਹੈ।
ਜਿਸ ਤਹਿਤ ਐਸਆਈਟੀ ਦੀ ਮੰਗ ‘ਤੇ ਜੇਐਮਆਈਸੀ ਦੀ ਅਦਾਲਤ ਨੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਅਤੇ ਵਿਵਾਦਤ ਪੋਸਟਰ ਲਗਾਉਣ ਦੀਆਂ ਘਟਨਾਵਾਂ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੀ ਨੈਸ਼ਨਲ ਕਮੇਟੀ ਦੇ ਤਿੰਨ ਮੈਂਬਰ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਖ਼ਿਲਾਫ਼ ਗ੍ਰਿਫ਼ਤਾਰੀ ਦੇ ਵਰੰਟ ਜਾਰੀ ਕਰ ਦਿੱਤੇ ਹਨ।
ਅਦਾਲਤ ਨੇ ਇਨ੍ਹਾਂ ਤਿੰਨਾਂ ਨੂੰ 30 ਜੁਲਾਈ ਨੂੰ ਕੋਰਟ ਵਿਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਬੇਅਦਬੀ ਮਾਮਲੇ ‘ਚ ਅਦਾਲਤ ਨੇ ਇਨ੍ਹਾਂ ਤਿੰਨਾਂ ਨੂੰ 21 ਜਨਵਰੀ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। ਫਰਾਰ ਰਹਿਣ ਦੇ ਚਲਦੇ ਹੋਏ ਮਾਰਚ ਮਹੀਨੇ ਇਨ੍ਹਾਂ ਦੇ ਖਿਲਾਫ਼ ਥਾਣਾ ਬਾਜਾਖਾਨਾ ਵਿੱਚ ਇੱਕ ਵੱਖ ਤੋਂ ਕੇਸ ਦਰਜ ਕੀਤਾ ਗਿਆ ਸੀ।