ਚਾਂਗਚੁਨ : ਚੀਨ ਦੇ ਜਿਲਿਨ ਸੂਬੇ ਵਿਚ ਸ਼ਨੀਵਾਰ ਨੂੰ ਇਕ ਗੋਦਾਮ ਵਿਚ ਅੱਗ ਲੱਗਣ ਕਾਰਨ ਘੱਟੋ ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 26 ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦਿੱਤੀ। ਅਧਿਕਾਰੀਆਂ ਅਨੁਸਾਰ ਇਹ ਹਾਦਸਾ ਜਿਲਿਨ ਸੂਬੇ ਦੀ ਰਾਜਧਾਨੀ ਚਾਂਗਚੁਨ ਵਿੱਚ ਜਿਨਗਿਊ ਹਾਈ-ਟੈਕ ਉਦਯੋਗਿਕ ਵਿਕਾਸ ਜ਼ੋਨ ਵਿੱਚ ਇੱਕ ਰਸਦ ਗੋਦਾਮ ਵਿੱਚ ਵਾਪਰਿਆ।
Fourteen people were confirmed dead and 26 injured after a fire broke out on Saturday afternoon at a warehouse in Changchun, capital of northeast China's Jilin Province, local authorities said https://t.co/SV2vzdVCrP pic.twitter.com/k3ZWyebmlf
— China Xinhua News (@XHNews) July 24, 2021
ਸਰਕਾਰੀ ਨਿਊਜ਼ ਏਜੰਸੀ ਸ਼ਿਨਹੂਆ ਦੇ ਅਨੁਸਾਰ ਅੱਗ ਲੱਗਣ ਨਾਲ 14 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਇਲਾਵਾ 26 ਜ਼ਖਮੀਆਂ ਵਿਚੋਂ 12 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਗ ‘ਤੇ ਕਾਬੂ ਪਾਉਣ ਲਈ ਯਤਨ ਜਾਰੀ ਹਨ ਅਤੇ ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।