ਵਾਸ਼ਿੰਗਟਨ: ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੇ 27 ਜੁਲਾਈ ਤੋਂ ਸ਼ੁਰੂ ਹੋ ਰਹੇ ਭਾਰਤ ਦੇ ਦੋ ਦਿਨਾ ਦੌਰੇ ਦੌਰਾਨ ਅਫ਼ਗਾਨਿਸਤਾਨ ਤੋਂ ਅਮਰੀਕੀ ਫ਼ੌਜੀ ਸੈਨਿਕਾਂ ਦੀ ਵਾਪਸੀ ਤੇ ਅਤਿਵਾਦੀ ਫੰਡਿੰਗ ਅਤੇ ਸੁਰੱਖਿਅਤ ਪਨਾਹਗਾਹਾਂ ਲਈ ਪਾਕਿਸਤਾਨ ’ਤੇ ਲਗਾਤਾਰ ਦਬਾਅ ਬਣਾਉਣ ਵਰਗੇ ਮੁੱਦਿਆਂ ’ਤੇ ਚਰਚਾ ਹੋਵੇਗੀ। ਇਸ ਦੌਰਾਨ ਬਲਿੰਕਨ, ਪੀਐੱਮ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਅਮਰੀਕੀ ਵਿਦੇਸ਼ ਮੰਤਰੀ, ਆਪਣੇ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀਆਂ ਚੋਣਾਂ ਤੋਂ ਬਾਅਦ ਬਲਿੰਕਨ ਦੇ ਅਮਰੀਕੀ ਵਿਦੇਸ਼ ਮੰਤਰੀ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ।
ਸੂਤਰਾਂ ਨੇ ਦੱਸਿਆ ਕਿ ਭਾਰਤ ਤੇ ਅਮਰੀਕਾ ਦੇ ਆਗੂਆਂ ਵਿਚਾਲੇ ਹੋਣ ਵਾਲੀ ਇਸ ਚਰਚਾ ‘ਚ ਭਾਰਤ ਵੱਲੋਂ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੜਾਅਵਾਰ ਕੌਮਾਂਤਰੀ ਪੱਧਰ ਦੀ ਯਾਤਰਾ ਮੁੜ ਸ਼ੁਰੂ ਕਰਨ, ਵਿਦਿਆਰਥੀਆਂ, ਪੇਸ਼ੇਵਰਾਂ ਤੇ ਕਾਰੋਬਾਰੀਆਂ ਤੇ ਹੋਰਾਂ ਨੂੰ ਆਉਣ-ਜਾਣ ਦੀ ਛੋਟ ਦੇਣ ’ਤੇ ਜ਼ੋਰ ਦਿੱਤਾ ਜਾਵੇਗਾ। ਅ ਭਾਰਤ ਵੱਲੋਂ ਕਰੋਨਾਵਾਇਰਸ ਰੋਕੂ ਵੈਕਸੀਨ ਬਣਾਉਣ ਲਈ ਲੋੜੀਂਦੀ ਸਮੱਗਰੀ ਤੇ ਵਸਤਾਂ ਦੀ ਸਪਲਾਈ ਚੇਨ ਦੀ ਇਕਸਾਰਤਾ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਬਲਿੰਕਨ ਸੋਮਵਾਰ ਸ਼ਾਮ ਵਾਸ਼ਿੰਗਟਨ ਤੋਂ ਰਵਾਨਾ ਹੋਣਗੇ।