PSGPC ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ, ਕੀਤੀ ਇਹ ਅਪੀਲ

TeamGlobalPunjab
2 Min Read

ਚੰਡੀਗੜ੍ਹ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਜਿਸ ਨੂੰ ਲੈ ਕਿ ਸਿੱਧੂ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ।

ਟਵੀਟ ਰਾਹੀਂ ਸਿੱਧੂ ਨੂੰ ਵਧਾਈ ਦਿੰਦਿਆਂ ਪੀ. ਐੱਸ. ਜੀ. ਪੀ. ਸੀ. ਨੇ ਇਹ ਅਪੀਲ ਵੀ ਕੀਤੀ ਹੈ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਮੁੜ ਖੁਲ੍ਹਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ।ਇਸ ਤੋਂ ਬਾਅਦ ਸਿੱਧੂ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਨਿਸ਼ਾਨੇ ‘ਤੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਸਿੱਧੂ ਨੇ ਖ਼ੁਦ ਸਕ੍ਰਿਪਟ ਲਿਖੀ ਹੈ। ਉਨ੍ਹਾਂ ਕਿਹਾ ਕਿ ਲਾਂਘਾ ਖੋਲ੍ਹਣ ਦਾ ਫੈਸਲਾ ਕੇਂਦਰ ਸਰਕਾਰ ਲਵੇਗੀ ਅਤੇ ਸਿੱਧੂ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ ਹੈ। ਇਹ ਦੋਵਾਂ ਦੇਸ਼ਾਂ ਵਿਚਾਲੇ ਇੱਕ ਮਸਲਾ ਹੈ।

ਇਸ ਦੇ ਨਾਲ ਹੀ, ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿ ਹਾ ਕਿ ਵਧਾਈ ਤਾਂ ਕੋਈ ਵੀ ਕਿਸੇ ਨੂੰ ਦੇ ਸਕਦਾ ਹੈ ਪਰ ਪੀ.ਐੱਸ. ਜੀ. ਪੀ. ਸੀ. ਨੂੰ ਇਹ ਧਿਆਨ ਰੱਖਣਾ ਚਾਹੀਦਾ ਹੈ ਕਿ ਇਹ ਦੋ ਦੇਸ਼ਾਂ ਦੇ ‘ਚ ਦਾ ਮਾਮਲਾ ਹੈ, ਕਿਸੇ ਵਿਅਕਤੀ ਵਿਸ਼ੇਸ਼ ਦਾ ਨਹੀਂ ਹੈ। ਸਿੱਧੂ ਦੀ ਕੋਰੀਡੋਰ ਨੂੰ ਲੈ ਕੇ ਨਾ ਤਾਂ ਕੋਈ ਭੂਮਿਕਾ ਸੀ ਅਤੇ ਨਾ ਹੀ ਹੋ ਸਕਦੀ ਹੈ। ਅਕਾਲੀ ਦਲ ਕੇਂਦਰ ਸਰਕਾਰ ਨੂੰ ਮੰਗ ਕਰਦਾ ਹੈ ਕਿ ਕੋਰੀਡੋਰ ਖੋਲ੍ਹਿਆ ਜਾਵੇ।

Share this Article
Leave a comment