ਜਬਰ ਵਿਰੋਧੀ ਫਰੰਟ ਨੇ ਸ਼ਹੀਦ ਭਗਤ ਸਿੰਘ ਨੂੰ ਬਣਦਾ ਮਾਣ ਸਤਿਕਾਰ ਦਵਾਉਣ ਲਈ ਸਿੱਧੂ ਨੂੰ ਸੌਂਪਿਆ ਮੰਗ ਪੱਤਰ

TeamGlobalPunjab
1 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਨਵੇਂ ਅਹੁਦੇ ਦੀਆਂ ਮੁਬਾਰਕਾਂ ਦਿੰਦਿਆਂ ਜਬਰ ਵਿਰੋਧੀ ਫਰੰਟ ਦੇ ਆਗੂ ਜਸਵੰਤ ਸਿੰਘ ਨੇ ਮੰਗ ਕੀਤੀ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ।

ਪੰਜਾਬ ਕਾਂਗਰਸ ਭਵਨ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਪਹੁੰਚੇ ਜਸਵੰਤ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਭਾਰਤ ਸਰਕਾਰ ਭਾਰਤ ਰਤਨ ਐਵਾਰਡ ਦੇਵੇ ਅਤੇ ਭਗਤ ਸਿੰਘ ਦੀ ਸੋਚ ਮੁਤਾਬਕ ਰਾਜਸੀ ਪ੍ਰਬੰਧ ਚਲਾਇਆ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਪਹਿਲਾਂ ਨਾਲੋਂ ਵਧ ਗਿਆ ਹੈ ਜਿਸ ਨੂੰ ਰੋਕਣ ਦੀ ਜ਼ਰੂਰਤ ਹੈ। ਇਹ ਆਗੂ ਨਵਜੋਤ ਸਿੰਘ ਸਿੱਧੂ ਨੂੰ ਮੰਗ ਪੱਤਰ ਦੇਣ ਪਹੁੰਚੇ ਸਨ ।

Share This Article
Leave a Comment