ਚੰਡੀਗੜ੍ਹ: ਪੰਜਾਬੀ ਗਾਇਕ ਸਿੱਪੀ ਗਿੱਲ ਦੀਆਂ ਆਪਣੇ ਗੀਤਾਂ ਕਾਰਨ ਮੁਸ਼ਕਿਲਾਂ ‘ਚ ਘਿਰ ਗਏ ਹਨ। ਦਰਅਸਲ, ਪਸ਼ੂ ਵੈਲਫੇਅਰ ਬੋਰਡ ਆਫ ਇੰਡੀਆ ਵੱਲੋਂ ਸਿੱਪੀ ਗਿੱਲ ਨੂੰ ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ ਤੇ ਜਿਸ ਦਾ ਜਵਾਬ ਉਹਨਾਂ ਨੂੰ 7 ਦਿਨਾਂ ਦੇ ਅੰਦਰ ਅੰਦਰ ਦੇਣਾ ਪਵੇਗਾ।
ਦੱਸ ਦਈਏ ਕਿ ਦੋ ਮਹੀਨੇ ਪਹਿਲਾਂ ਪੰਡਿਤਰਾਓ ਧਰੇਨਵਰ ਨੇ ਭਾਰਤ ਦੇ ਪਸ਼ੂ ਭਲਾਈ ਬੋਰਡ ਨੂੰ ਸ਼ਿਕਾਇਤ ਕੀਤੀ ਸੀ ਕਿ ਸਿੱਪੀ ਗਿੱਲ ਨੇ ਬਿਨ੍ਹਾਂ ਇਜਾਜ਼ਤ ਦੇ ਆਪਣੇ ਦੋ ਗੀਤਾਂ ਵਿਚ ਇੱਕ ਘੋੜਾ ਅਤੇ ਇੱਕ ਕੁੱਤਾ ਦਿਖਾਇਆ ਸੀ।
ਪ੍ਰੋਫੈਸਰ ਪੰਡਿਤਰਾਓ ਧਰੇਨਵਰ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਦੇ ਹੱਕ ਵਿੱਚ ਅਤੇ ਲੱਚਰ ਗਾਇਗੀ ਦੇ ਵਿਰੋਧ ਵਿੱਚ ਆਪਣੀ ਆਵਾਜ਼ ਬੁਲੰਦ ਕਰ ਕੇ ਪੰਜਾਬੀ ਸੱਭਿਆਚਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।