ਚੰਡੀਗੜ੍ਹ: ਪੰਜਾਬ ਵਿੱਚ ਅੱਜ ਸਖ਼ਤ ਹਿਦਾਇਤਾਂ ਨਾਲ ਸਕੂਲ ਖੋਲੇ ਗਏ ਹਨ।ਪੰਜਾਬ ਸਰਕਾਰ ਨੇ ਰਾਜ ਵਿੱਚ ਲਗਾਈਆਂ ਕੋਰੋਨਾ ਪਾਬੰਦੀਆਂ ਨੂੰ 10 ਅਗਸਤ ਤੱਕ ਵਧਾ ਦਿੱਤਾ ਹੈ।ਸਕੂਲਾਂ ‘ਚ ਹੁਣ ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ (ਫਿਜ਼ੀਕਲ ਢੰਗ ਨਾਲ) ਚਲਾਈਆਂ ਜਾਣਗੀਆਂ।
ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸਕੂਲ ਵਿੱਚ ਸਿਰਫ ਉਹੀ ਅਧਿਆਪਕ ਅਤੇ ਸਟਾਫ ਆਵੇਗਾ ਜਿੰਨ੍ਹਾਂ ਨੇ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਈਆਂ ਹਨ। ਨਾਲ ਹੀ, ਵਿਦਿਆਰਥੀਆਂ ਨੂੰ ਮਾਪਿਆਂ ਦੀ ਲਿਖਤੀ ਸਹਿਮਤੀ ਤੋਂ ਬਿਨਾਂ ਸਕੂਲ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਸਕੂਲ ਦੇ ਆਲੇ-ਦੁਆਲੇ ਅਤੇ ਕਲਾਸ ਰੂਮਾਂ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਇਆ ਜਾਵੇ।
ਇਸ ਦੇ ਨਾਲ ਹੀ, ਉੱਤਰਾਖੰਡ ਵਿੱਚ, 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹਣਗੇ। ਸਿੱਖਿਆ ਸਕੱਤਰ ਨੇ ਨਿਰਦੇਸ਼ ਦਿੱਤੇ ਹਨ ਕਿ ਬੋਰਡਿੰਗ ਅਤੇ ਡੇ-ਬੋਰਡਿੰਗ ਸਕੂਲਾਂ ਵਿੱਚ ਰਿਹਾਇਸ਼ੀ ਇਮਾਰਤਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਆਰਟੀਪੀਸੀਆਰ ਦੀ ਰਿਪੋਰਟ 48 ਘੰਟਿਆਂ ਤੋਂ ਪਹਿਲਾਂ ਪੇਸ਼ ਕਰਨ ਦੀ ਜ਼ਰੂਰਤ ਹੋਏਗੀ ।