ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੈਰੀਟੋਰੀਅਸ ਸਕੂਲਾਂ ਦੇ ਪ੍ਰਬੰਧਕਾਂ ਨੂੰ ਪੁੱਛਿਆ ਹੈ ਕਿ ਉਹ ਦੱਸਣ ਕਿ ਕਿਹੜੇ ਕਿਹੜੇ ਸਕੂਲਾਂ ਵਿਚ ਵਿਦਿਆਰਥੀਆਂ ਦੇ ਕਤਲ ਹੋਏ ਹਨ। ਮ੍ਰਿਤਕ ਵਿਦਿਆਰਥੀ ਹਰਮਨ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਹ ਰਿੱਟ ਪਾਈ ਸੀ। ਜਿਸ ਬਾਰੇ ਜਾਣਕਾਰੀ ਸਮਾਜ ਸੇਵੀ ਸਤਨਾਮ ਸਿੰਘ ਦਾਊਂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਰਿੱਟ ਦਾਖ਼ਲ ਕੀਤੀ ਸੀ ਜਿਸ ਵਿੱਚ ਦੋਸ਼ ਲਗਾਏ ਸਨ ਕਿ ਸਕੂਲ ਪ੍ਰਬੰਧਕਾਂ ਦੀ ਅਣ-ਗਹਿਲੀ ਕਾਰਨ ਵਿਦਿਆਰਥੀਆਂ ਦੇ ਕਤਲ ਵੀ ਹੁੰਦੇ ਹਨ ਅਤੇ ਮਾੜੀਆਂ ਘਟਨਾਵਾਂ ਵੀ ਵਾਪਰਦੀਆਂ ਹਨ ।
ਜਿਸ ਬਾਰੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਆਦੇਸ਼ ਦਿੱਤੇ ਕਿ ਸਿੱਖਿਆ ਵਿਭਾਗ ਪੂਰੀ ਰਿਪੋਰਟ ਪੇਸ਼ ਕਰੇ ਕੇ ਦੱਸਣ ਕਿ ਕੋਤਾਹੀਆਂ ਕਿੱਥੇ ਕਿੱਥੇ ਹੋ ਰਹੀਆਂ ਹਨ । ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਪੇਸ਼ ਹੋਏ ਸਨ ।