ਚੰਡੀਗੜ੍ਹ : ਆਜ਼ਾਦੀ ਦਿਹਾੜੇ ਮੌਕੇ ਸੂਬੇ ਦਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 15 ਅਗਸਤ ਨੂੰ ਅੰਮ੍ਰਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ;
ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ ਐਸ. ਏ. ਐਸ. ਨਗਰ (ਮੁਹਾਲੀ) ਵਿਖੇ,
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਖੇ,
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਫ਼ਿਰੋਜ਼ਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਵਿਖੇ ਅਤੇ
ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਐਸ.ਬੀ. ਐਸ. ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉੁਣ ਦੀ ਰਸਮ ਅਦਾ ਕਰਨਗੇ।