Tokyo Olympics ‘ਚ ਯਾਦਗਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਵਤਨ ਪਰਤੇ ਖਿਡਾਰੀ

TeamGlobalPunjab
1 Min Read

ਨਵੀਂ ਦਿੱਲੀ: ਟੋਕੀਓ ਓਲੰਪਿਕ ’ਚ ਇਤਿਹਾਸਕ ਤੇ ਯਾਦਗਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਭਾਰਤੀ ਖਿਡਾਰੀ ਦਿੱਲੀ ਪਹੁੰਚ ਗਏ ਹਨ। ਦਿੱਲੀ ਏਅਰਪੋਰਟ ਪਹੁੰਚਣ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

ਇਸ ਤੋਂ ਬਾਅਦ ਇਹ ਸਾਰੇ ਖਿਡਾਰੀ ਦਿੱਲੀ ਦੇ ਅਸ਼ੋਕ ਹੋਟਲ ਪਹੁੰਚ ਗਏ ਹਨ, ਜਿਥੇ ਇਨ੍ਹਾਂ ਨੂੰ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਸਨਮਾਨਿਤ ਕਰਨਗੇ।

ਉਥੇ ਹੀ ਇਥੇ ਸਨਮਾਨਿਤ ਹੋਣ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਆਪਣੇ ਘਰ ਸੋਨੀਪਤ ਪਹੁੰਚਣਗੇ, ਜਿਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਹੋਵੇਗਾ।

ਟੋਕੀਓ ਤੋਂ ਵਤਨ ਪਰਤਣ ਵਾਲੇ ਗੋਲਡਨ ਬੁਆਏ ਨੀਰਜ ਚੋਪੜਾ, ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਤੇ ਪੁਰਸ਼ ਹਾਕੀ ਟੀਮ ਤੋਂ ਇਲਾਵਾ ਕਈ ਹੋਰ ਖਿਡਾਰੀ ਵੀ ਹੋਣਗੇ। ਉਥੇ ਹੀ ਨੀਰਜ ਚੋਪੜਾ ਦਾ ਪਰਿਵਾਰ ਉਨ੍ਹਾਂ ਨੂੰ ਰਿਸੀਵ ਕਰਨ ਲਈ ਦਿੱਲੀ ਰਵਾਨਾ ਹੋ ਗਿਆ ਹੈ।

Share This Article
Leave a Comment