ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਵੱਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਉਨ੍ਹਾਂ ਦੇ ਚਾਰ ਸਲਾਹਕਾਰਾਂ ਵਿੱਚੋਂ ਇੱਕ ਵਜੋਂ ਨਿਯੁਕਤ ਕੀਤੇ ਜਾਣ ਦੇ ਕੁਝ ਘੰਟਿਆਂ ਬਾਅਦ, ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰ ਦਿਤਾ ਹੈ।
ਮੁਹੰਮਦ ਮੁਸਤਫਾ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਉਹ ਨਵਜੋਤ ਸਿੱਧੂ ਦੇ ਧੰਨਵਾਦੀ ਹਨ ਜਿੰਨ੍ਹਾਂ ਨੇ ਉਨ੍ਹਾਂ ਨੁੰ ਇਹ ਪੇਸ਼ਕਸ਼ ਕੀਤੀ ਹੈ ਪਰ ਉਹ ਇਸ ਅਹੁਦੇ ਨੂੰ ਸਵੀਕਾਰ ਨਹੀਂ ਕਰ ਸਕਦੇ। ਹਾਲਾਂਕਿ ਸਾਬਕਾ ਡੀਜੀਪੀ ਨੇ ਕਿਹਾ ਕਿ ਉਹ ਕਾਂਗਰਸ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ।
ਦਸ ਦਈਏ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਨਵੇਂ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ ਜਿਨ੍ਹਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰੋਧੀ ਸਮਝੇ ਜਾਂਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੂੰ ਵੀ ਸ਼ਾਮਲ ਕੀਤਾ ਗਿਆ ।