ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

TeamGlobalPunjab
1 Min Read

ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਸੈਣੀ ਨੂੰ ਇੱਕ ਹਫ਼ਤੇ ਦੇ ਅੰਦਰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਵਿਜੀਲੈਂਸ ਵਲੋਂ ਸੈਣੀ ਖਿਲਾਫ ਕੁਝ ਦਿਨ ਪਹਿਲਾਂ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਇਸ ਦੇ ਖਿਲਾਫ ਸੈਣੀ ਨੇ ਹਾਈਕੋਰਟ ਦਾ ਰੁੱਖ ਕੀਤਾ ਸੀ।

ਦੱਸ ਦਈਏ ਬੀਤੇ ਦਿਨੀਂ ਮੁਹਾਲੀ ਦੀ ਅਦਾਲਤ ਵਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਮੁਹਾਲੀ ਅਦਾਲਤ ਨੇ ਜਾਂਚ ਵਿਚ ਪਾਇਆ ਸੀ ਕਿ ਵਿਜੀਲੈਂਸ ਵੱਲੋਂ ਵਿਸਥਾਰਤ ਜਾਂਚ ਤੇ ਦਸਤਾਵੇਜ਼ਾਂ ਦੇ ਅਧਾਰ ‘ਤੇ ਕੇਸ ਦਰਜ ਕੀਤਾ ਗਿਆ ਸੀ।

Share This Article
Leave a Comment