ਪੰਜਾਬ ਦੇ 15 ਜ਼ਿਲ੍ਹਿਆਂ ‘ਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ‘ਚ ਸ਼ਾਮਿਲ ਨਹੀਂ ਹੋਣਗੇ ਵਿਦਿਆਰਥੀ

TeamGlobalPunjab
1 Min Read

ਨਿਊਜ਼ ਡੈਸਕ : ਸੂਬੇ ‘ਚ ਸਕੂਲਾਂ ਦੇ ਖੁੱਲ੍ਹਣ‌‌ ਤੋਂ ਬਾਅਦ ਕੁਝ ਵਿਦਿਆਰਥੀ ਕੋਰੋਨਾ ਇਨਫੈਕਟਿਡ ਪਾਏ ਗਏ ਹਨ, ਇਸ ਕਾਰਨ ਸੂਬੇ ਦੇ 15 ਜ਼ਿਲ੍ਹਿਆਂ ਦੇ ਵਿਦਿਆਰਥੀ ਆਜ਼ਾਦੀ ਦਿਹਾੜੇ ‘ਤੇ ਜ਼ਿਲਾ ਪੱਧਰੀ ਸਮਾਗਮ ਵਿਚ ਸ਼ਿਕਰਤ ਨਹੀਂ ਕਰਨਗੇ ।

ਜਲੰਧਰ, ਅੰਮ੍ਰਿਤਸਰ, ਨਵਾਂਸ਼ਹਿਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਮੁਕਤਸਰ, ਬਰਨਾਲਾ, ਬਠਿੰਡਾ, ਸੰਗਰੂਰ ਤੇ ਪਟਿਆਲਾ ਵਿਚ ਆਜ਼ਾਦੀ ਦਿਹਾਡ਼ੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮਾਂ ਵਿਚ ਵਿਦਿਆਰਥੀਆਂ ਦੇ ਸ਼ਾਮਿਲ ਹੋਣ ‘ਤੇ ਰੋਕ ਲਾ ਦਿੱਤੀ ਗਈ ਹੈ।

ਲੁਧਿਆਣਾ ਵਿਚ ਇਹ ਫੈਸਲਾ ਤਕਰੀਬਨ 15 ਦਿਨ ਪਹਿਲਾਂ ਹੀ ਲੈ ਲਿਆ ਗਿਆ ਸੀ ਕਿ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਬੱਚੇ ਹਿੱਸਾ ਨਹੀਂ ਲੈਣਗੇ। ਰੂਪਨਗਰ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਨੂੰ ਇਸ ਸਬੰਧੀ ਫੈਸਲਾ ਕੀਤਾ ਜਾਵੇਗਾ।

Share This Article
Leave a Comment