BIG NEWS : ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਖਬੀਰ ਬਾਦਲ ਦੇ ਦਾਅਵਿਆਂ ਨੂੰ ਦੱਸਿਆ ਝੂਠ

TeamGlobalPunjab
2 Min Read

ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਸਪਸ਼ਟ ਕੀਤਾ ਕਿ ਪੰਜਾਬ ਦੇ ਰਾਜਪਾਲ ਨੂੰ ਚੰਡੀਗੜ੍ਹ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਤੋਂ ਹਟਾਇਆ ਨਹੀਂ ਜਾ ਰਿਹਾ ਅਤੇ ਨਾ ਹੀ ਅਜਿਹੀ ਕੋਈ ਤਜਵੀਜ਼ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

ਵੱਡੀ ਗੱਲ ਇਹ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਆਪਣੇ ਟਵਿਟਰ ਤੇ ਇਸ ਬਾਰੇ ਅੰਗ੍ਰੇਜ਼ੀ ਅਤੇ ਪੰਜਾਬੀ ਦੋਹਾਂ ਭਾਸ਼ਾਵਾਂ ਵਿੱਚ ਟਵੀਟ ਕੀਤਾ ਹੈ।

ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ ਸੁਖਬੀਰ ਸਿੰਘ ਬਾਦਲ ਦੇ ਟਵੀਟ ਵਿੱਚ ਪ੍ਰਗਟ ਕੀਤੀ ਗਈ ਚਿੰਤਾ ਬੇਬੁਨਿਆਦ ਹੈ। ਬੁਲਾਰੇ ਅਨੁਸਾਰ, “ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਮੁੱਦਾ ਕੇਂਦਰੀ ਗ੍ਰਹਿ ਮੰਤਰੀ (ਅਮਿਤ ਸ਼ਾਹ) ਕੋਲ ਨਹੀਂ ਉਠਾਇਆ ਹੈ।”

 

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ (12 ਅਗਸਤ ਦੀ ਰਾਤ ਨੂੰ) ਇੱਕ ਟਵੀਟ ਕੀਤਾ ਸੀ। ਇਸ ਵਿੱਚ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਅਮਿਤ ਸ਼ਾਹ ਨੂੰ ਚੰਡੀਗੜ੍ਹ ਲਈ ਪੂਰਨ ਕਾਲ ਦਾ ਪ੍ਰਸ਼ਾਸਕ ਨਿਯੁਕਤ ਕਰਨ, ਪੰਜਾਬ ਦੇ ਰਾਜਪਾਲ ਨੂੰ ਇਸ ਜ਼ਿੰਮੇਵਾਰੀ ਤੋਂ ਹਟਾਉਣ ਦੇ ਫੈਸਲੇ ਦੀ ਸਮੀਖਿਆ ਕਰਨ ਦੀ ਬੇਨਤੀ ਕੀਤੀ ਹੈ। ਬਾਦਲ ਨੇ ਅੱਗੇ ਲਿਖਿਆ ਸੀ ਕਿ ਕੇਂਦਰ ਦਾ ਇਹ ਫੈਸਲਾ ਆਪਣੀ ਰਾਜਧਾਨੀ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ, ਜੋ ਕਿ ਬਿਲਕੁਲ ਵੀ ਪ੍ਰਵਾਨਤ ਨਹੀਂ ਹੈ।

 

ਹੇਠਾਂ ਵੇਖੋ ਬੀਤੇ ਦਿਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਟਵੀਟ ਵਿਚ ਕੀ ਕੁਝ ਲਿਖਿਆ ਗਿਆ।

ਸੁਖਬੀਰ ਬਾਦਲ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਹਮਣੇ ਇਸ ਮੁੱਦੇ ਨੂੰ ਚੁੱਕਣ ਦੀ ਗੱਲ ਨੂੰ ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਝੂਠਾ ਕਰਾਰ ਦਿੱਤਾ ਹੈ। ਫਿਲਹਾਲ ਵੇਖਣਾ ਹੋਵੇਗਾ ਹੁਣ ਸੁਖਬੀਰ ਸਿੰਘ ਬਾਦਲ ਦੀ ਇਸ ਬਾਰੇ ਕੀ ਪ੍ਰਤੀਕ੍ਰਿਆ ਸਾਹਮਣੇ ਆਉਂਦੀ ਹੈ।

Share This Article
Leave a Comment