ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇੱਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ।ਜਿਥੇ ਸੁਪਰੀਮ ਕੋਰਟ ਦੇ ਬਾਹਰ ਅੱਜ ਔਰਤ ਅਤੇ ਪੁਰਸ਼ ਨੇ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਦੁਪਹਿਰ 12.10 ਮਿੰਟ ਦੀ ਹੈ। ਦੋਵਾਂ ਨੂੰ ਜ਼ਖਮੀ ਹਾਲਤ ਵਿੱਚ ਰਾਮ ਮਨੋਹਰ ਲੋਹੀਆ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਕਿਹਾ ਜਾਂਦਾ ਹੈ ਕਿ ਔਰਤ ਅਤੇ ਪੁਰਸ਼ ਨੇ ਸੁਪਰੀਮ ਕੋਰਟ ਦੇ ਗੇਟ ਨੰਬਰ ਡੀ ਦੇ ਸਾਹਮਣੇ ਆਪਣੇ ਆਪ ਨੂੰ ਅੱਗ ਲਗਾਈ।
ਜਾਣਕਾਰੀ ਦੇ ਅਨੁਸਾਰ, ਦਿੱਲੀ ਪੁਲਿਸ ਨੂੰ ਲਗਭਗ 12.10 ਉਤੇ ਸੂਚਨਾ ਮਿਲੀ ਕਿ ਦੋ ਲੋਕਾਂ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਮੌਕੇ ਉਤੇ ਪਹੁੰਚੇ ਸੁਰੱਖਿਆ ਕਰਮਚਾਰੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਕੰਬਲ ਆਦਿ ਨਾਲ ਅੱਗ ਉਤੇ ਕਾਬੂ ਪਾਇਆ।ਫਿਲਹਾਲ, ਇਸ ਮਾਮਲੇ ਵਿੱਚ ਅੱਗ ਲਾਉਣ ਦੇ ਕਾਰਨਾਂ ਅਤੇ ਦੋਵਾਂ ਬਾਰੇ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ।