ਨਿਊਜ਼ ਡੈਸਕ: ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਸਭ ਤੋਂ ਜ਼ਿਆਦਾ ਉਡੀਕੀ ਜਾ ਰਹੀ ਫ਼ਿਲਮ ‘ਕਿਸਮਤ-2’ ਦਾ ਇੰਤਜ਼ਾਰ ਹੁਣ ਖਤਮ ਹੋਣ ਵਾਲਾ ਹੈ। ਨਾਮੀ ਲੇਖਕ ਤੇ ਡਾਇਰੈਕਟਰ ਜਗਦੀਪ ਸਿੱਧੂ ਦੀ ਫ਼ਿਲਮ ‘ਕਿਸਮਤ-2’ ਦਾ ਟੀਜ਼ਰ ਹਾਲ ਹੀ ‘ਚ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ। ਫ਼ਿਲਮ ਦੇ ਟੀਜ਼ਰ ‘ਕਿਸਮਤ’ ਦੇ ਪਹਿਲੇ ਭਾਗ ਦੀ ਕਹਾਣੀ ਨੂੰ ਅੱਗੇ ਤੋਰਦੇ ਵਿਖਾਇਆ ਗਿਆ ਹੈ।
ਟੀਜ਼ਰ ਦੇ ਨਾਲ ਫ਼ਿਲਮ ਦੀ ਰਿਲੀਜ਼ਿੰਗ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਹ ਫ਼ਿਲਮ 24 ਸਤੰਬਰ ਨੂੰ ਸਿਨਮਾ ਘਰਾਂ ‘ਚ ਨਜ਼ਰ ਆਵੇਗੀ। ਫਿਲਮ ਦੇ ਟੀਜ਼ਰ ਨੂੰ ਐਮੀ ਵਿਰਕ ਤੇ ਸਰਗੁਣ ਮਹਿਤਾ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਸਰਗੁਣ ਮਹਿਤਾ ਨੇ ਵੀਡੀਓ ਸਾਂਝੀ ਕਰਦੇ ਲਿਖਿਆ, ‘ਬਹੁਤ ਚਿਰ ਤੋਂ ਉਡੀਕ ਸੀ ਇਸ ਫਿਲਮ ਦੀ।’
View this post on Instagram
ਇਸ ਫ਼ਿਲਮ ‘ਚ ਐਮੀ ਵਿਰਕ ਤੇ ਸਰਗੁਣ ਮਹਿਤਾ ਤੋਂ ਇਲਾਵਾ ਤਾਨਿਆ, ਹਰਦੀਪ ਗਿੱਲ, ਰੁਪਿੰਦਰ ਰੂਪੀ, ਬਲਵਿੰਦਰ ਬੁੱਲਟ ਤੇ ਕਈ ਹੋਰ ਨਾਮੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
View this post on Instagram
View this post on Instagram