ਸੁਖਬੀਰ ਬਾਦਲ ਵਲੋਂ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ 100 ਦਿਨ 100 ਹਲਕੇ ਪ੍ਰੋਗਰਾਮ ਦੀ ਸ਼ੁਰੂਆਤ

TeamGlobalPunjab
1 Min Read

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ‘ਗੱਲ ਪੰਜਾਬ ਦੀ’ ਮੁਹਿੰਮ ਦੀ ਸ਼ੁਰੂਆਤ ਕੀਤੀ। 100 ਦਿਨਾਂ ਦੌਰੇ ਲਈ ਜਾਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦਾ ਅਸ਼ੀਰਵਾਦ ਲਿਆ। ਪ੍ਰਕਾਸ਼ ਸਿੰਘ ਬਾਦਲ ਨੇ ਅਸ਼ੀਰਵਾਦ ਤੇ ਹੱਲਾਸ਼ੇਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਦੇ 100 ਸਾਲਾਂ ਤੋਂ ਚੱਲੇ ਆ ਰਹੇ ਅਸੂਲਾਂ ‘ਤੇ ਪਹਿਰਾ ਦੇਣ ਦੀ ਤਾਕੀਦ ਕੀਤੀ।

ਮੁਹਿੰਮ ਤਹਿਤ 100 ਦਿਨ 100 ਹਲਕੇ ਪ੍ਰੋਗਰਾਮ ਦੀ ਸ਼ੁਰੂਆਤ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਹਲਕੇ ਜ਼ੀਰਾ ਦੇ ਪਿੰਡ ਭੜਾਣਾ ਤੋਂ ਕੀਤੀ। ਇਸ ਸਮੇਂ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸੁਖਬੀਰ ਸਿੰਘ ਬਾਦਲ ਦਾ ਸੁਆਗਤ ਕੀਤਾ।

ਯਾਤਰਾ ਦੀ ਸ਼ੁਰੂਆਤ ਮੌਕੇ ਪਿੰਡ ਬੜਾਨਾ ਤੋਂ ਜ਼ੀਰਾ ਸ਼ਹਿਰ ਤੱਕ ਨੌਜਵਾਨਾਂ ਨੇ ਉਤਸ਼ਾਹ ਅਤੇ ਜੋਸ਼ ਨਾਲ ਮੋਟਰਸਾਈਕਲ ਰੈਲੀ ਕੱਢੀ।

Share This Article
Leave a Comment