ਚੰਡੀਗੜ੍ਹ: ਕਾਂਗਰਸ ਨਵੇਂ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 2 ਨਵੇਂ ਮੀਡੀਆ ਸਲਾਹਕਾਰ ਨਿਯਕੁਤ ਕੀਤੇ ਹਨ। ਸਿੱਧੂ ਵੱਲੋਂ ਨਿਯੁਕਤ ਕੀਤੇ ਗਏ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇਨ੍ਹਾਂ ਮੀਡੀਆ ਸਲਾਹਕਾਰਾਂ ਵਿੱਚ ਜਗਤਾਰ ਸਿੰਘ ਸਿੱਧੂ ਅਤੇ ਪੱਤਰਕਾਰ ਸੁਰਿੰਦਰ ਡੱਲ੍ਹਾ ਸ਼ਾਮਲ ਹਨ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ।
— Navjot Singh Sidhu (@sherryontopp) August 18, 2021
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ, ਜਿਨ੍ਹਾਂ ਨੇ ਬੀਤੇ ਦਿਨ ਹੀ ਪੰਜਾਬ ਕਾਂਗਰਸ ਭਵਨ ਵਿਖੇ ਹੋਏ ਸਮਾਗਮ ਦੌਰਾਨ ਆਪਣਾ ਅਹੁਦਾ ਸੰਭਾਲਿਆ ਸੀ।