ਚੰਡੀਗੜ੍ਹ, (ਅਵਤਾਰ ਸਿੰਘ): ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ)ਵੱਲੋਂ ਇੰਗਲੈਂਡ ਨਿਵਾਸੀ ਐਸ ਬਲਵੰਤ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਜਿੱਥੇ ਇਕ ਚੰਗੇ ਲੇਖਕ ਤੇ ਪ੍ਰਕਾਸ਼ਕ ਸਨ, ੳੇੱਥੇ ਇਕ ਇੱਕ ਚੰਗੇ ਸਮਾਜ ਸੇਵੀ ਵੀ ਸਨ। ਉਨ੍ਹਾਂ ਨੇ ਦਰਜਨ ਤੋਂ ਵੱਧ ਪੰਜਾਬੀ, ਹਿੰਦੀ ਤੇ ਅੰਗਰਜ਼ੀ ਵਿਚ ਪੁਸਤਕਾਂ ਲਿਖੀਆਂ।
ਉਨ੍ਹਾਂ ਨੂੰ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਸਨਮਾਨਿਮਤ ਵੀ ਕੀਤਾ ਗਿਆ ਸੀ। ਉਹ ਬਹੁਤ ਹੀ ਮਿਲਾਪੜੇ ਸੁਭਾਅ ਤੇ ਅਗਾਂਹ ਵਧੂ ਖਿਆਲਾਂ ਦੇ ਮਾਲਕ ਸਨ। ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੁਆਰਾ ਪੰਜਾਬੀ, ਹਿੰਦੀ ਤੇ ਅੰਗ਼ਰੇਜੀ ਸਾਹਿਤ ਲਈ ਪਾਏ ਵੱਡਮੁਲੇ ਯੋਗਦਾਨ ਤੇ ਸਮਾਜਿਕ ਖੇਤਰ ਵਿਚ ਕੀਤੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।