ਮਮਤਾ ਬੈਨਰਜੀ ਨੂੰ ਝਟਕਾ: ਚੋਣਾਂ ਤੋਂ ਬਾਅਦ ‘ਹਿੰਸਾ’ ਦੀ ਹੁਣ ਹੋਵੇਗੀ CBI ਜਾਂਚ

TeamGlobalPunjab
1 Min Read

ਕੋਲਕਾਤਾ: ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਮਾਮਲੇ ‘ਚ ਕੋਲਕਾਤਾ ਹਾਈਕੋਰਟ ਤੋਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਵੱਡਾ ਝਟਕਾ ਲੱਗਿਆ ਹੈ। ਕੋਲਕਾਤਾ ਹਾਈਕੋਰਟ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਦੀ ਮੰਗ ਕਰਨ ਵਾਲੀ ਕਈ ਜਨਹਿੱਤ ਪਟੀਸ਼ਨਾਂ ‘ਤੇ ਫੈਸਲਾ ਸੁਣਾਉਂਦਿਆਂ ਕੇਂਦਰੀ ਜਾਂਚ ਬਿਊਰੋ (CBI) ਨੂੰ ਜਾਂਚ ਕਰਨ ਲਈ ਕਿਹਾ ਹੈ।

ਅਦਾਲਤ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਸਿਰਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਕਰੇਗੀ। ਹੋਰ ਸਾਰੇ ਦੋਸ਼ਾਂ ਦੇ ਮਾਮਲੇ ਵਿੱਚ ਐਸਆਈਟੀ ਜਾਂਚ ਕਰੇਗੀ। ਅਦਾਲਤ ਨੇ ਕਿਹਾ ਕਿ ਐਸਆਈਟੀ ਦਾ ਗਠਨ ਪੱਛਮੀ ਬੰਗਾਲ ਦੇ ਆਈਪੀਐਸ ਅਧਿਕਾਰੀਆਂ ਦੀ ਅਗਵਾਈ ਵਿੱਚ ਕੀਤਾ ਜਾਵੇਗਾ ਅਤੇ ਇਹ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕਰੇਗਾ।

ਇਸ ਤੋਂ ਇਲਾਵਾ ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਨੂੰ ਪੀੜਤਾਂ ਦੇ ਮੁਆਵਜ਼ੇ ਲਈ ਅਰਜ਼ੀਆਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸੀਬੀਆਈ ਅਤੇ ਐਸਆਈਟੀ ਨੂੰ 6 ਹਫਤਿਆਂ ਵਿੱਚ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਦਾਲਤ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ 24 ਅਕਤੂਬਰ ਨੂੰ ਹੋਵੇਗੀ।

Share This Article
Leave a Comment