ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਪੰਜਾਬ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਾਹਤ ਦੇ ਦਿੱਤੀ ਹੈ।
ਹਾਈਕੋਰਟ ਵੱਲੋਂ ਪੰਜਾਬ ਸਰਕਾਰ ਤੇ ਵਿਜੀਲੈਂਸ ਨੂੰ ਫਟਕਾਰ ਵੀ ਲਾਈ ਗਈ ਹੈ। ਅਦਾਲਤ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਸੈਣੀ ਨੂੰ ਗ੍ਰਿਫ਼ਤਾਰੀ ਤੋਂ 7 ਦਿਨ ਪਹਿਲਾਂ ਦੱਸਣਾ ਜ਼ਰੂਰੀ ਸੀ ।
ਅਦਾਲਤ ਨੇ ਇਹ ਵੀ ਪੁੱਛਿਆ ਕਿ ਜਾਂਚ ਵਿੱਚ ਸ਼ਾਮਿਲ ਹੋਣ ਵਾਲੇ ਦੀ ਗ੍ਰਿਫ਼ਤਾਰੀ ਕਿਉਂ ਕੀਤੀ ਗਈ।
ਇਸਦੇ ਨਾਲ ਹੀ ਹਾਈਕੋਰਟ ਨੇ ਮੋਹਾਲੀ ਕੋਰਟ ਨੂੰ ਵੀ ਕਿਹਾ ਹੈ ਕਿ ਅਜੇ ਸੁਮੇਧ ਸੈਣੀ ਦੇ ਰਿਮਾਂਡ ਉੱਤੇ ਫੈਸਲਾ ਨਾ ਲਵੋ ।
ਇਥੇ ਦੱਸਣਯੋਗ ਹੈ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਪਤਨੀ ਨੇ ਹਾਈ ਕੋਰਟ ਵਿੱਚ ਰਿੱਟ ਪਾਈ ਸੀ ਕਿ ਉਸਦੇ ਪਤੀ ਨੂੰ ਵਿਜੀਲੈਂਸ ਪੁਲਸ ਪੰਜਾਬ ਨੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ ।ਜਿਸ ਬਾਰੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਇਹ ਫੈਸਲਾ ਸੁਣਾਇਆ ਹੈ ।
ਬੀਤੇ ਦਿਨ ਦੇਰ ਸ਼ਾਮੀਂ ਸੁਮੇਧ ਸਿੰਘ ਸੈਣੀ ਦੀ FIR ਨੰਬਰ 11 ਤਹਿਤ ਵਿਜੀਲੈਂਸ ਨੇ ਗ੍ਰਿਫ਼ਤਾਰੀ ਕੀਤੀ ਸੀ। ਸੈਣੀ ਆਪਣੇ ਖਿਲਾਫ ਇਕ ਮਾਮਲੇ ਵਿਚ ਵਿਜੀਲੈਂਸ ਨੂੰ ਸਹਿਯੋਗ ਕਰਨ ਲਈ ਵਿਜੀਲੈਂਸ ਦਫਤਰ ਪਹੁੰਚੇ ਸਨ।