BREAKING : ਭਾਜਪਾ ਵਲੋਂ ਕੱਢੇ ਗਏ ਅਨਿਲ ਜੋਸ਼ੀ ਅਕਾਲੀ ਦਲ ‘ਚ ਹੋਏ ਸ਼ਾਮਲ

TeamGlobalPunjab
2 Min Read

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸਿਆਸੀ ਸਮੀਕਰਨ ਬੜੀ ਤੇਜ਼ੀ ਨਾਲ ਬਦਲ ਰਹੇ ਹਨ। ਭਾਜਪਾ ਵਲੋਂ ਪਾਰਟੀ ਤੋਂ ਬਾਹਰ ਕੱਢੇ ਜਾਣ ਤੋਂ ਬਾਅਦ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਅੱਜ ਬਾਜੇ-ਗਾਜੇ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਲੜ ਫੜ ਲਿਆ।

 

ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਾਬਕਾ ਮੰਤਰੀ ਅਨਿਲ ਜੋਸ਼ੀ ਅਤੇ ਭਾਜਪਾ ਛੱਡਣ ਵਾਲੇ ਹੋਰ ਆਗੂਆਂ ਦਾ ਢੋਲ ਢਮੱਕੇ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ।

ਅਨਿਲ ਜੋਸ਼ੀ ਦੇ ਪਾਰਟੀ ਵਿੱਚ ਸਵਾਗਤ ਲਈ ਸੁਖਬੀਰ ਬਾਦਲ ਕਿੰਨੇ ਉਤਸ਼ਾਹਤ ਸਨ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਅੱਜ ਉਨ੍ਹਾਂ ਨੇ ਆਪਣੀ ‘ਗੱਲ ਪੰਜਾਬ ਦੀ ਮੁਹਿੰਮ’ ਨੂੰ ਰੋਕ ਕੇ ਖਾਸ ਤੌਰ ‘ਤੇ ਚੰਡੀਗੜ੍ਹ ਪਹੁੰਚ ਕੇ ਅਨਿਲ ਜੋਸ਼ੀ ਅਤੇ ਹੋਰ ਆਗੂਆਂ ਨੂੰ ਪਾਰਟੀ ਵਿਚ ਜੀ ਆਇਆਂ ਆਖਿਆ। ਇਨ੍ਹਾਂ ਆਗੂਆਂ ਨੂੰ ਪਾਰਟੀ ਦੀ ਮੈਂਬਰਸ਼ਿਪ ਪ੍ਰਦਾਨ ਕੀਤੀ ਗਈ।

ਉਧਰ ਬੀਤੇ ਕੱਲ੍ਹ ਲੁਧਿਆਣਾ ਤੋਂ ਭਾਜਪਾ ਦੇ ਜਿਹੜੇ ਦੋ ਸੀਨੀਅਰ ਆਗੂਆਂ ਨੇ ਪਾਰਟੀ ਤੋਂ ਅਸਤੀਫਾ ਦਿੱਤਾ ਸੀ ਉਹ ਵੀ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਲੁਧਿਆਣਾ ਤੋਂ ਭਾਜਪਾ ਛੱਡਣ ਵਾਲੇ ਸੀਨੀਅਰ ਆਗੂ ਕਮਲ ਚੇਤਲੀ ਅਤੇ ਸਾਬਕਾ ਡਿਪਟੀ ਮੇਅਰ ਆਰ. ਡੀ. ਸ਼ਰਮਾ. ਵੀ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਹਨ ।

ਇਸ ਮੌਕੇ ਬਿਕਰਮ ਮਜੀਠੀਆ ਦਾ ਕਹਿਣਾ ਸੀ ਕਿ ਅਸੀਂ ਅੱਜ ਟਰੇਲਰ ਵਿਖਾਇਆ ਹੈ ਫ਼ਿਲਮ ਅਜੇ ਬਾਕੀ ਹੈ। ਸਾਬਕਾ ਵਿਧਾਇਕ ਸੁਖਜੀਤ ਕੌਰ ਸ਼ਾਹੀ ਵੀ ਭਾਜਪਾ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ।

Share This Article
Leave a Comment