ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ (ਵੀਰਵਾਰ) ਪੰਜਾਬ ਦੌਰੇ ਤੇ ਆ ਰਹੇ ਹਨ। ਇਸ ਦੌਰਾਨ ਕੇਜਰੀਵਾਲ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੂੰ ਮਿਲਣ ਉਹਨਾਂ ਦੇ ਪਿੰਡ ਸੇਖਵਾਂ (ਗੁਰਦਾਸਪੁਰ) ਪੁੱਜਣਗੇ।
ਮੰਨਿਆ ਜਾ ਰਿਹਾ ਹੈ ਕਿ ਕੇਜਰੀਵਾਲ ਦਾ ਇਹ ਦੌਰਾ ਪੰਜਾਬ ਦੀ ਸਿਆਸਤ ਵਿੱਚ ਧਮਾਕਾ ਕਰੇਗਾ। ਚਰਚਾ ਹੈ ਕਿ ਸੇਵਾ ਸਿੰਘ ਸੇਖਵਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਛੱਡ ਕੇ ‘ਆਪ’ ਦਾ ਝਾੜੂ ਫੜ ਸਕਦੇ ਹਨ।
ਕੇਜਰੀਵਾਲ ਦੇ ਪੰਜਾਬ ਦੌਰੇ ਦੀ ਜਾਣਕਾਰੀ ‘ਆਪ’ ਦੇ ਪੰਜਾਬ ਸਹਿ-ਪ੍ਰਭਾਰੀ ਰਾਘਵ ਚੱਡਾ ਵੱਲੋਂ ਸਾਂਝੀ ਕੀਤੀ ਗਈ।
ਦਿੱਲੀ ਦੇ ਮਾਣਯੋਗ ਮੁੱਖ ਮੰਤਰੀ @ArvindKejriwal ਜੀ ਕੱਲ੍ਹ ਨੂੰ ਪੰਜਾਬ ਦੇ ਦੌਰੇ ਤੇ ਆਉਣਗੇ ਅਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਲਣਗੇ।
— Raghav Chadha (@raghav_chadha) August 25, 2021