ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਫੇਰੀ ‘ਤੇ ਆ ਰਹੇ ਹਨ। ਉਹ ਗੁਰਦਾਸਪੁਰ ਜਾਣਗੇ ਤੇ ਉਥੇ ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਸੇਖਵਾਂ ਵੱਲੋਂ ਹੁਣ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੇ ਆਸਾਰ ਹਨ।
ਪਾਰਟੀ ਇੰਚਾਰਜ ਰਾਘਵ ਚੱਢਾ ਨੇ ਆਪਣੇ ਟਵਿੱਟਰ ਤੋਂ ਜਾਣਕਾਰੀ ਸਾਂਝੀ ਕੀਤੀ ਹੈ। ਰਾਘਵ ਚੱਢਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਦਿੱਲੀ ਦੇ ਮਾਣਯੋਗ ਮੁੱਖ ਮੰਤਰੀ ਕੇਜਰੀਵਾਲ ਜੀ ਕੱਲ੍ਹ ਨੂੰ ਪੰਜਾਬ ਦੇ ਦੌਰੇ ‘ਤੇ ਆਉਣਗੇ ਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਲਣਗੇ।
Hon’ble Chief Minister of Delhi Sh. @ArvindKejriwal will be in Punjab tomorrow and shall visit Former Cabinet Minister Jathedar Sewa Singh Sekhwan at his native village Sekhwan in Gurdaspur District.
— Raghav Chadha (@raghav_chadha) August 25, 2021
ਸੂਤਰਾਂ ਦਾ ਕਹਿਣਾਂ ਹੈ ਕਿ ਉਹ ‘ਆਪ‘ ਦੇ ਮੰਚ ਉਤੇ ਨਜਰ ਆਉਣਗੇ ਤੇ ਸੇਖਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪ ਪੰਜਾਬ ਆ ਰਹੇ ਹਨ ਤੇ ਸੇਖਵਾਂ ਨਾਲ ਮੁਲਾਕਾਤ ਕਰਨਗੇ।