ਗੁਰਦਾਸਪੁਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਆਪ ’ਚ ਸ਼ਾਮਲ ਹੋ ਗਏ ਹਨ, ਅਰਵਿੰਦ ਕੇਜਰੀਵਾਲ ਨੇ ਖੁਦ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ।
ਅੱਜ ਸਵੇਰੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਸਿੱਧੇ ਹੀ ਸੇਵਾ ਸਿੰਘ ਸੇਖਵਾਂ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਸੇਖਵਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦਾ ਘਰ ਪਹੁੰਚਣ ‘ਤੇ ਸਵਾਗਤ ਕੀਤਾ ਗਿਆ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ @ArvindKejriwal ਗੁਰਦਾਸਪੁਰ ਪਹੁੰਚੇ, ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ💐!! pic.twitter.com/8rT5ljXCmf
— AAP Punjab (@AAPPunjab) August 26, 2021
ਸੂਤਰਾਂ ਦੇ ਹਵਾਲੇ ਤੋਂ ਕੁਝ ਦਿਨ ਪਹਿਲਾਂ ਇਹ ਖ਼ਬਰ ਆਈ ਕਿ ਸੇਵਾ ਸਿੰਘ ਸੇਖਵਾਂ ਨੇ ਰਾਘਵ ਚੱਢਾ ਨਾਲ ਮੋਹਾਲੀ ‘ਚ ਮੁਲਾਕਾਤ ਕੀਤੀ ਸੀ ਤੇ ਉੱਥੇ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਪ੍ਰੋਗਰਾਮ ਤਹਿ ਕਰ ਲਿਆ ਗਿਆ ਸੀ , ਜਿਸ ਤੋਂ ਬਾਅਦ ਅੱਜ ਪਿੰਡ ਸੇਖਵਾਂ ‘ਚ ਦੋਵੇਂ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਸੇਵਾ ਸਿੰਘ ਸੇਖਵਾਂ ਨੂੰ ਆਪ ‘ਚ ਸ਼ਾਮਲ ਕਰ ਲਿਆ।