ਅੰਮ੍ਰਿਤਸਰ/ ਨਵੀਂ ਦਿੱਲੀ : ਰਾਸ਼ਟਰੀ ਸਮਾਰਕ ਜਲਿਆਂਵਾਲਾ ਬਾਗ ਨਵੀਨੀਕਰਨ ਤੋਂ ਬਾਅਦ ਆਮ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਸਮਾਰਕ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਜਲਿਆਂਵਾਲਾ ਬਾਗ ਦੇ ਨਵੀਨੀਕਰਨ ਕਾਰਜ ਪਿਛਲੇ ਕਰੀਬ ਡੇਢ ਸਾਲਾਂ ਤੋਂ ਚੱਲ ਰਹੇ ਸਨ।
ਇਸ ਦੌਰਾਨ ਲਾਈਵ ਵੀਡੀਓ ਕਾਨਫਰੰਸਿੰਗ ਜ਼ਰੀਏ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਘਾਟਨੀ ਸਮਾਗਮ ‘ਚ ਸ਼ਿਰਕਤ ਕੀਤੀ। ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਰਿਵਾਲਵਰ ਦੇਸ਼ ਲਿਆਉਣ ਦੀ ਪ੍ਰਧਾਨ ਮੰਤਰੀ ਅੱਗੇ ਮੰਗ ਰੱਖੀ।