ਕਰਨਾਲ : ਰਾਏਪੁਰ ਜਾਟਾਨ ਪਿੰਡ ’ਚ ਇਕ ਅੰਦੋਲਨਕਾਰੀ ਕਿਸਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਅੰਦੋਲਨਕਾਰੀਆਂ ਦਾ ਦੋਸ਼ ਹੈ ਕਿ ਬਸਤਾਲਾ ਟੋਲ ਪਲਾਜ਼ੇ ’ਤੇ ਹੋਏ ਲਾਠੀਚਾਰਜ ’ਚ ਜ਼ਖ਼ਮੀ ਹੋਣ ਕਾਰਨ ਕਿਸਾਨ ਦੀ ਮੌਤ ਹੋਈ ਗਈ। ਇਹ ਕਿਸਾਨ ਵੀ ਪ੍ਰਦਰਸ਼ਨ ‘ਚ ਸ਼ਾਮਲ ਸੀ ਅਤੇ ਪੁਲਿਸ ਵਲੋਂ ਕੀਤੀ ਗਈ ਲਾਠੀਚਾਰਜ ਦਾ ਸ਼ਿਕਾਰ ਹੋਇਆ। ਇਸ ਵਜ੍ਹਾ ਤੋਂ ਰਾਤ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਉਹ ਕਈ ਮਹੀਨਿਆਂ ਤੋਂ ਕਿਸਾਨ ਅੰਦੋਲਨ ‘ਚ ਹਿੱਸਾ ਲੈ ਰਿਹਾ ਸੀ। ਬੀਤੇ ਦਿਨ ਬਸਤਾੜਾ ਟੋਲ ਪਲਾਜ਼ਾ ‘ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ‘ਚ ਸੁਸ਼ੀਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ। ਉਸ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਸਨ। ਕਿਸਾਨ ਆਗੂ ਗੁਰਨਾਮ ਸਿੰਘ ਨੇ ਸੁਸ਼ੀਲ ਕੁਮਾਰ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਟਵਿੱਟਰ ‘ਤੇ ਕਿਹਾ ਕਿ ਕਿਸਾਨ ਭਾਈਚਾਰਾ ਉਨ੍ਹਾਂ ਦੀ ਕੁਰਬਾਨੀ ਦਾ ਸਦਾ ਧੰਨਵਾਦੀ ਰਹੇਗੀ।
भाई सुशील काजल जो डेढ़ एकड़ के किसान थे 9 महीने से आंदोलन में अपनी हिस्सेदारी दे रहे थे कल करनाल टोल प्लाजा पर जो पुलिस ने लाठियां चलाई उनको बहुत चोट आई थी और रात को हार्ट फेल के कारण शरीर त्याग कर भगवान को प्यारे हो गए हो गए किसान कौम इनके बलिदान की सदा आभारी रहेगी
शत शत नमन 🙏🏻 pic.twitter.com/wKe1SIFr4O
— Gurnam Singh Charuni (@GurnamsinghBku) August 29, 2021