ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੁਅੱਤਲ ਡੀਐਸਪੀ ਬਲਵਿੰਦਰ ਸੇਖੋਂ ਨੂੰ ਬਰਖਾਸਤ ਕਰ ਦਿੱਤਾ ਹੈ। ਦਸ ਦਈਏ ਡੀਐਸਪੀ ਸੇਖੋ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਝਗੜੇ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਸੀ। ਜਿਸ ਨੂੰ ਹੁਣ ਬਰਖਾਸਤ ਕਰਨ ਦੀ ਖਬਰ ਸਾਹਮਣੇ ਆਈ ਹੈ।
ਪੰਜਾਬ ਪੁਲਿਸ ਨੇ ਵਿਵਾਦਤ ਪੀਪੀਐਸ ਅਧਿਕਾਰੀ ਬਲਵਿੰਦਰ ਸਿੰਘ ਸੇਖੋਂ ਨੂੰ ਰਿਟਾਇਰਮੈਂਟ ਤੋਂ ਸਿਰਫ ਪੰਜ ਦਿਨ ਪਹਿਲਾਂ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਅਗਰਵਾਲ ਦੇ 23 ਅਗਸਤ ਦੇ ਆਦੇਸ਼ ਦੇ ਅਨੁਸਾਰ, ਵਿਵਾਦਗ੍ਰਸਤ ਪੁਲਿਸ ਅਧਿਕਾਰੀ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਆਪਣੀ ਸੇਵਾ ਤੋਂ ਗੈਰਹਾਜ਼ਰ ਰਹਿਣ ਕਾਰਨ ਬਰਖਾਸਤ ਕੀਤਾ ਗਿਆ। ਸੇਖੋਂ, ਜੋ ਡੀਐਸਪੀ ਪਹਿਲੀ ਕਮਾਂਡੋ ਬਟਾਲੀਅਨ (1st Commando Battalion), ਬਹਾਦਰਗੜ੍ਹ ਵਜੋਂ ਤਾਇਨਾਤ ਸਨ, ਨੂੰ ਨਵੰਬਰ 2019 ਵਿੱਚ ਸਰਕਾਰ ਵਿਰੁੱਧ ਉਨ੍ਹਾਂ ਦੀ ਟਿੱਪਣੀ ਤੋਂ ਬਾਅਦ ਉਨ੍ਹਾਂ ਦੀਆਂ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।ਬਲਵਿੰਦਰ ਸਿੰਘ ਸੇਖੋਂ ਨੇ ਹਾਈਕੋਰਟ ਵੱਲ ਵੀ ਰੁਖ ਕੀਤਾ ਸੀ ਪਰ ਉਨ੍ਹਾਂ ਨੂੰ ਹਾਈਕੋਰਟ ਵੱਲੋਂ ਵੀ ਕੋਈ ਰਾਹਤ ਨਹੀਂ ਮਿਲੀ।