Bigg Boss 13 ਦੇ ਜੇਤੂ ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

TeamGlobalPunjab
2 Min Read

ਮੁੰਬਈ: ਮਸ਼ਹੂਰ ਅਦਾਕਾਰ ਤੇ Bigg Boss 13 ਦੇ ਜੇਤੂ ਸਿਧਾਰਥ ਸ਼ੁਕਲਾ ਦਾ 40 ਸਾਲ ਦੀ ਉਮਰ ਵਿਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ।

ਮੁੰਬਈ ਦੇ ਕੂਪਰ ਹਸਪਤਾਲ ਦੇ ਇੱਕ ਅਧਿਕਾਰੀ ਨੇ ਉਨ੍ਹਾਂ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧਾਰਥ ਸ਼ੁਕਲਾ ਨੂੰ ਸਵੇਰੇ ਦਿਲ ਦਾ ਦੌਰਾ ਪਿਆ ਸੀ।

ਸ਼ੁਕਲਾ ਪਿੱਛੇ ਆਪਣੀ ਮਾਂ ਅਤੇ ਦੋ ਭੈਣਾਂ ਨੂੰ ਛੱਡ ਕੇ ਗਏ ਹਨ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਟੀਵੀ ਜਗਤ ਵਿੱਚ ਸੋਗ ਦੀ ਲਹਿਰ ਦੋੜ ਗਈ ਹੈ। ਉਨ੍ਹਾਂ ਦੀ ਅਚਨਚੇਤ ਮੌਤ ਦੀ ਖਬਰ ਸੁਣ ਕੇ ਹਰ ਕੋਈ ਹੈਰਾਨ ਹੈ।

ਸਿਧਾਰਥ ਸ਼ੁਕਲਾ ਦੇ ਫੈਨਜ਼ ਅਤੇ ਉਨ੍ਹਾਂ ਨੂੰ ਚਾਹੁਣ ਵਾਲੇ ਆਪਣਾ ਦੁੱਖ ਜਤਾ ਰਹੇ ਹਨ। ਸਿਧਾਰਥ ਦੇ ਨਾਲ ਟੀਵੀ ਸੀਰੀਅਲ ਵਿੱਚ ਕੰਮ ਕਰ ਚੁੱਕੀ ਅਦਾਕਾਰਾ ਰਸ਼ਮੀ ਦੇਸਾਈ ਨੇ ਟੁੱਟੇ ਦਿਲ ਨਾਲ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਜਤਾਇਆ ਹੈ।

Share This Article
Leave a Comment