ਚੰਡੀਗੜ੍ਹ : ਵਿਰੋਧੀ ਧਿਰ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਹਰਪਾਲ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਤਿੱਖਾ ਸ਼ਬਦੀ ਹਮਲਾ ਕੀਤਾ। ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਲੋਕਾਂ ਦੇ ਰੋਹ ਨੂੰ ਦੇਖ ਕੇ ਘਬਰਾ ਗਏ ਹਨ, ਉਹ ਕਿਸਾਨਾਂ ਦੇ ਵਿਰੋਧ ਲਈ ਇਲਜ਼ਾਮ ਕਦੇ ‘ਆਪ’ ਉੱਤੇ ਲਗਾ ਰਹੇ ਹਨ ਕਦੇ ਸੰਯੁਕਤ ਕਿਸਾਨ ਮੋਰਚੇ ‘ਤੇ।
ਹਰਪਾਲ ਚੀਮਾ ਨੇ ਇੱਥੋਂ ਤੱਕ ਕਹਿ ਦਿੱਤਾ ਕਿ ‘ਸੁਖਬੀਰ ਬਾਦਲ ਆਪਣਾ ਮਾਨਸਿਕ ਸੰਤੁਲਨ ਗੁਆ ਬੈਠੇ ਹਨ, ਉਨ੍ਹਾਂ ਨੂੰ ਡਾਕਟਰ ਦੀ ਜ਼ਰੂਰਤ ਹੈ।’
ਚੀਮਾ ਨੇ ਹੋਰ ਕੀ-ਕੀ ਕਿਹਾ, ਤੁਸੀਂ ਖ਼ੁਦ ਹੀ ਸੁਣ ਲਵੋ; ਵੇਖੋ ਵੀਡੀਓ
ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਵਲੋਂ ਆਰੰਭੀ ਗਈ ਵੱਖ-ਵੱਖ ਹਲਕਿਆਂ ਦੀ ਯਾਤਰਾ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂ ਇਸ ਵਿਰੋਧ ਦੇ ਪਿੱਛੇ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਹੱਥ ਹੋਣ ਦੇ ਇਲਜ਼ਾਮ ਲਗਾਉਂਦੇ ਰਹੇ ਹਨ।
ਚੀਮਾ ਦਾ ਤਾਜ਼ਾ ਬਿਆਨ ਸੁਖਬੀਰ ਬਾਦਲ ਵੱਲੋਂ ਸ਼ੁੱਕਰਵਾਰ ਨੂੰ ਕੀਤੀ ਗਈ ਪ੍ਰੈੱਸ ਕਾਨਫਰੰਸ ਦੀ ਪ੍ਰਤਿਕਿਰਿਆ ਵਜੋਂ ਸਾਹਮਣੇ ਆਇਆ ਹੈ।