ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ, ਬਿੰਦੂੂ ਸਿੰਘ ): ਅਕਾਲੀ ਦਲ ਨੇ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਦੇ ਨਿਵਾਸ ਦਾ ਘਿਰਾਓ ਕਰਨ ਦੀ ਚੇਤਾਵਨੀ ਦਿੱਤੀ ਸੀ। ਘਿਰਾਓ ਕਰਨ ਜਾ ਰਹੇ ਸੰਯੁਕਤ ਅਕਾਲੀ ਦਲ ਦੇ ਕਾਰਕੁੰਨਾ ਤੇ ਆਗੂਆਂ ‘ਤੇ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਪਾਣੀ ਦੀਆਂ ਬੁਛਾੜਾਂ ਕਾਰਨ ਕਈਆਂ ਦੀਆਂ ਪੱਗਾਂ ਉਤਰ ਗਈਆਂ । ਜਿਉਂ ਹੀ ਉਹ ਪੰਜਾਬ ਭਵਨ ਤੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਰਕਾਰੀ ਘਰ ਦਾ ਘਿਰਾਓ ਕਰਨ ਚੱਲੇ ਸਨ ਤਾਂ ਉਨ੍ਹਾਂ ਨੂੰ ਪੰਜਾਬ ਭਵਨ ਦੇ ਮੁੱਖ ਗੇਟ ਉਤੇ ਹੀ ਬੈਰੀਕੇਡ ਲਗਾ ਕੇ ਰੋਕ ਲਿਆ ਗਿਆ । ਜਦੋਂ ਉਹ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਉਨ੍ਹਾਂ ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ ਅਤੇ ਲਾਠੀਚਾਰਜ ਵੀ ਕੀਤਾ ਗਿਆ। ਫਿਰ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਹੋਰਨਾਂ ਬਹੁਤ ਸਾਰੇ ਆਗੂਆਂ ਦੀਆਂ ਪਾਣੀ ਦੀਆਂ ਬੁਛਾੜਾਂ ਕਾਰਨ ਪੱਗਾਂ ਉਤਰ ਗਈਆਂ।
ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਜਦੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਅਤੇ ਵਰਕਰ ਐਮਐਲਏ ਹੋਸਟਲ ਤੋਂ ਇਕੱਠੇ ਹੋ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਜਾ ਰਹੇ ਸਨ ਤਾਂ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਨੂੰ ਬੈਰੀਗੇਟ ਲਗਾ ਕੇ ਰੋਕ ਲਿਆ ।ਜਦੋਂ ਉਹ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰਨਗੇ ਤਾਂ ਪਾਣੀ ਦਾ ਬੋਛਾੜਾਂ ਮਾਰ ਕੇ ਉਨ੍ਹਾਂ ਨੂੰ ਖਦੇੜ ਦਿੱਤਾ । ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਕਰਨਾਲ ਵਿੱਚ ਹੋਏ ਕਿਸਾਨਾਂ ਤੇ ਤਸ਼ੱਦਦ ਦੇ ਵਿਰੋਧ ਵਜੋਂ ਇਹ ਰੋਸ ਵਿਖਾਵਾ ਕਰ ਰਹੇ ਸਨ।