ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) :ਪੰਜਾਬ ਰੋਡਵੇਜ਼ ਅਤੇ ਪਨਬੱਸ ‘ਚ ਕੰਮ ਕਰਦੇ ਠੇਕਾ ਆਧਾਰਿਤ ਕਰਮਚਾਰੀਆਂ ਨੇ ਅੱਜ ਬੱਸਾਂ ਦਾ ਚੱਕਾ ਜਾਮ ਕਰਕੇ ਸਰਕਾਰ ਖਿਲਾਫ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ ।
ਅੱਜ ਦੀ ਇਸ ਹੜਤਾਲ ਕਾਰਨ ਸਰਕਾਰੀ ਦੋ ਹਜ਼ਾਰ ਦੇ ਕਰੀਬ ਸਰਕਾਰੀ ਬੱਸਾਂ ਨਹੀਂ ਚੱਲ ਰਹੀਆਂ। ਠੇਕਾ ਆਧਾਰਿਤ ਕਰਮਚਾਰੀਆਂ ਦੇ ਆਗੂ ਜਸਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਪਿਛਲੇ ਤੇਰਾਂ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰਦੇ ਆ ਰਹੇ ਹਨ ਜਦਕਿ ਸਰਕਾਰ ਨੇ ਉਨ੍ਹਾਂ ਦੀ ਭਰਤੀ ਨਿਯਮਾਂ ਤਹਿਤ ਕੀਤੀ ਸੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਵੀ ਕੀਤਾ ਸੀ । ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਦਕਿ ਪ੍ਰਾਈਵੇਟ ਕੰਪਨੀਆਂ ਦੇ ਮਾਲਕਾਂ ਦੇ ਢਿੱਡ ਭਰੇ ਜਾ ਰਹੇ ਹਨ ਜਿਸ ਕਾਰਨ ਪੱਕੇ ਹੋਣ ਤੱਕ ਉਹ ਸੰਘਰਸ਼ ਕਰਦੇ ਰਹਿਣਗੇ ।