ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਨ੍ਹਾਂ ਵਲੋਂ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਸੀਟਾਂ ਬਸਪਾ ਤੋਂ ਵਾਪਸ ਲੈ ਲਈਆਂ ਗਈਆਂ ਹਨ। ਜਿਸ ਦੀ ਥਾਂ ਸ਼ਾਮਚੁਰਾਸੀ ਅਤੇ ਕਪੂਰਥਲਾ ਸੀਟਾਂ ਬਸਪਾ ਨੂੰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਦਿੱਤੀ ਹੈ।
ਦਲਜੀਤ ਚੀਮਾ ਨੇ ਟਵੀਟ ਕਰ ਲਿਖਿਆ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਸੀਟਾਂ ਬਸਪਾ ਤੋਂ ਵਾਪਸ ਲੈ ਕੇ ਸ਼ਾਮਚੁਰਾਸੀ ਅਤੇ ਕਪੂਰਥਲਾ ਸੀਟਾਂ ਦਿੱਤੀਆਂ ਹਨ।
SAD President S Sukhbir Singh Badal announced that it has taken Amritsar North & Sujanpur seats back from BSP. In place BSP has been given Sham Chaurasi & Kapurthala assembly seats.
— Dr Daljit S Cheema (@drcheemasad) September 8, 2021
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਮਿਲ ਕੇ ਅਗਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਰਹੀਆਂ ਹਨ। ਇਸ ਦੇ ਨਾਲ ਹੀ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਅੰਮ੍ਰਿਤਸਰ ਉੱਤਰੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨ ਲਈ ਤਿਆਰ ਹਨ, ਜੋਕਿ ਪਿਛਲੇ ਦਿਨੀਂ ਹੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।