ਫਰਿਜ਼ਨੋ,ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ): ਕੈਲੀਫੋਰਨੀਆ ਦੇ ਸ਼ਹਿਰ ਸੈਕਰਾਮੈਂਟੋ ‘ਚ ਸ਼ੁੱਕਰਵਾਰ ਨੂੰ ਅੱਗ ਲੱਗੇ ਹੋਏ ਘਰ ਵਿੱਚੋਂ , ਇੱਕ 61 ਸਾਲਾ ਦੀ ਔਰਤ ਮ੍ਰਿਤਕ ਹਾਲਤ ਵਿੱਚ ਪਾਈ ਗਈ ਹੈ।
ਇਸ ਹਾਦਸੇ ਦੇ ਸਬੰਧ ਵਿੱਚ ਸੈਕਰਾਮੈਂਟੋ ਫਾਇਰ ਡਿਪਾਰਟਮੈਂਟ ਨੂੰ ਸ਼ੁੱਕਰਵਾਰ ਨੂੰ 22 ਵੀਂ ਸਟਰੀਟ ਦੇ ਨੇੜੇ 11ਵੇਂ ਐਵੇਨਿਊ ‘ਤੇ ਇੱਕ ਘਰ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਬੁਲਾਇਆ ਗਿਆ ਸੀ। ਪਰ ਜਦ ਅੱਗ ਬੁਝਾਊ ਕਰਮਚਾਰੀ ਘਰ ਅੰਦਰ ਗਏ ਤਾਂ ਉਹਨਾਂ ਨੂੰ ਇੱਕ 61 ਸਾਲਾ ਔਰਤ ਮਿਲੀ, ਜਿਸ ਨੂੰ ਮਾਰ ਦਿੱਤਾ ਗਿਆ ਸੀ।
ਇਸ ਮਾਮਲੇ ਦੀ ਜਾਂਚ ਅਤੇ ਕਮਿਊਨਿਟੀ ਮੈਂਬਰਾਂ ਦੁਆਰਾ ਦਿੱਤੀ ਜਾਣਕਾਰੀ ਦੇ ਆਧਾਰ ‘ਤੇ ਇੱਕ 51 ਸਾਲਾਂ ਵਿਅਕਤੀ ਟਰੌਏ ਡੇਵਿਸ ਨੂੰ ਸ਼ਨੀਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਸੈਕਰਾਮੈਂਟੋ ਪੁਲਿਸ ਵਿਭਾਗ ਦੇ ਅਨੁਸਾਰ, ਅਗਲੇ ਦਿਨ, ਡੇਵਿਸ ਨੂੰ ਘਰ ਵਿੱਚ ਅੱਗ ਲੱਗਣ ਅਤੇ ਔਰਤ ਦੀ ਮੌਤ ਦੇ ਸਬੰਧ ਵਿੱਚ ਚਾਰਜ ਕੀਤਾ ਗਿਆ। ਇਸ ਮ੍ਰਿਤਕ ਮਹਿਲਾ ਦੀ ਪਛਾਣ ਫਿਲਹਾਲ ਪੁਲਿਸ ਦੁਆਰਾ ਜਾਰੀ ਨਹੀਂ ਕੀਤੀ ਗਈ ਹੈ, ਅਤੇ ਅਗਲੇਰੀ ਜਾਂਚ ਵੀ ਸ਼ੁਰੂ ਕੀਤੀ ਗਈ ਹੈ।