ਨਿਊਜ਼ ਡੈਸਕ: ਪਾਕਿਸਤਾਨ ਵਿੱਚ ਬੀਤੇ ਕੁਝ ਸਮੇਂ ਤੋਂ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਘਟਨਾ ਖ਼ੈਬਰ ਪਖ਼ਤੂਨਖਵਾ ਸੂਬੇ ਦੇ ਲੋਵਰ ਡੀਰ ਜ਼ਿਲ੍ਹੇ ‘ਚ ਅੰਤਿਮ ਸਸਕਾਰ ਦੌਰਾਨ ਗੋਲੀਬਾਰੀ ‘ਚ 9 ਲੋਕਾਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖ਼ਮੀ ਹੋ ਗਏ।
ਰਿਪੋਰਟਾਂ ‘ਚ ਦੱਸਿਆ ਗਿਆ ਹੈ ਕਿ ਲੋਕਾਂ ਦੇ ਦੋ ਗੁੱਟਾਂ ਵਿਚਾਲੇ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਅੰਤਿਮ ਸਸਕਾਰ ਦੀ ਨਮਾਜ਼ ਦੌਰਾਨ ਗੋਲੀਬਾਰੀ ਹੋਈ। ਜਿਸ ਵਿੱਚ 8 ਲੋਕ ਮਾਰੇ ਗਏ ਤੇ ਉੱਥੇ ਹੀ 12 ਹੋਰ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਾਇਆ ਗਿਆ, ਜਿਨ੍ਹਾਂ ‘ਚੋਂ 10 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਵੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ‘ਚ ਵਿਵਾਦ ਹੋਇਆ ਸੀ। ਜਿਸ ਵਿੱਚ ਮਹਿਲਾ ਸਣੇ ਇੱਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ ਸਨ। ਪੁਲਿਸ ਨੇ ਦੱਸਿਆ ਕਿ ਘਟਨਾ ਕੋਹਾਟ ਜ਼ਿਲ੍ਹੇ ਦੇ ਗ਼ਮਕੋਲ ਵਿੱਚ ਵਾਪਰੀ ਸੀ ਜਿਥੇ ਦੋ ਭਰਾਵਾਂ ਦੇ ਪਰਿਵਾਰ ‘ਚ ਵਿਵਾਦ ਹੋ ਗਿਆ।