ਵਿਧਾਇਕ ਦਲ ਦੀ ਮੀਟਿੰਗ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ

TeamGlobalPunjab
1 Min Read

ਚੰਡੀਗੜ੍ਹ: ਸੁਨੀਲ ਜਾਖੜ ਵਲੋਂ ਟਵੀਟ ਕਰ ਕੇ ਸੀ.ਐਲ.ਪੀ. ਦੀ ਮੀਟਿੰਗ ਜਿਹੜੀ ਸੱਦੀ ਗਈ ਹੈ ਉਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਕਿਹਾ ਹੈ ਕਿ ਇਸ ਸਮੱਸਿਆ ਦੇ ਲਈ ਸ਼ਾਨਦਾਰ ਹੱਲ ਲੱਭਿਆ ਗਿਆ ਹੈ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨੇ ਨਾਂ ਸਿਰਫ਼ ਕਾਂਗਰਸ ਵਰਕਰਾਂ ‘ਚ ਜਾਨ ਪਾ ਦਿੱਤੀ ਹੈ ਸਗੋਂ ਅਕਾਲੀ ਦਲ ਨੂੰ ਵੀ ਹਿਲਾ ਦਿੱਤਾ ਹੈ।


ਉੱਥੇ ਹੀ ਇਹ ਵੀ ਚਰਚਾਵਾਂ ਹਨ ਕਿ ਕੈਪਟਨ ਅਮਰਿੰਦਰ ਸਿੰਘ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਇਸ ਦੌਰਾਨ ਨਵੇਂ ਮੁੱਖ ਮੰਤਰੀ ਬਾਰੇ ਵੀ ਕਿਆਸ ਲਗਾਏ ਜਾ ਰਹੇ ਹਨ। ਸੂਤਰਾਂ ਮੁਤਾਬਕ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਤੇ ਪ੍ਰਤਾਪ ਬਾਜਵਾ ਦਾ ਨਾਮ ਸਭ ਤੋਂ ਉਪਰ ਦੱਸਿਆ ਜਾ ਰਿਹਾ ਹੈ।

- Advertisement -

Share this Article
Leave a comment