ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਨਾਲ ਮੁਲਾਕਾਤ ਕਰਨ ਵਾਸਤੇ ਰਾਜ ਭਵਨ ਵਿੱਚ ਪਹੁੰਚ ਚੁੱਕੇ ਹਨ। ਕਾਂਗਰਸ ਦੀ ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਉਨ੍ਹਾਂ ਦੇ ਨਾਲ ਹਨ। ਮੁੱਖ ਮੰਤਰੀ ਆਪਣੇ ਕਾਫਲੇ ਨਾਲ ਗਵਰਨਰ ਹਾਊਸ ਵਿੱਚ ਦਾਖਲ ਹੋ ਚੁੱਕੇ ਹਨ।
ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੀਡੀਆ ਨਾਲ ਗੱਲਬਾਤ ਕਰਨਗੇ। ਇਸ ਬਾਰੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਜਾਣਕਾਰੀ ਸਾਂਝੀ ਕਰ ਚੁੱਕੇ ਹਨ।
Punjab Chief Minister @capt_amarinder will address a press conference at Pubjab Raj Bhawan Gate at 4:30 pm. pic.twitter.com/kktPX9HxGp
— Raveen Thukral (@Raveen64) September 18, 2021