ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਮਿਲ ਕੇ ਰਾਜ ਭਵਨ ਤੋਂ ਬਾਹਰ ਆ ਚੁੱਕੇ ਹਨ। ਚੰਨੀ, ਹਰੀਸ਼ ਰਾਵਤ, ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਵਿਧਾਇਕਾਂ ਨਾਲ ਆਪਣਾ ਦਾਅਵਾ ਪੇਸ਼ ਕਰਨ ਲਈ ਗਵਰਨਰ ਨੂੰ ਮਿਲਨ ਪਹੁੰਚੇ ਸਨ।
ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਚਰਨਜੀਤ ਚੰਨੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਲਕੇ ਸਵੇਰੇ 11 ਵਜੇ ਉਹ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਚੰਨੀ ਨੇ ਇਸ ਤੋਂ ਜ਼ਿਆਦਾ ਪੱਤਰਕਾਰਾਂ ਨਾਲ ਹੋਰ ਕੋਈ ਗੱਲ ਨਹੀਂ ਕੀਤੀ।