ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਇੱਕ ਵੱਡਾ ਉਲਟਫੇਰ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਚੰਨੀ ਦੇ ਨਾਲ ਦੋ ਉਪ ਮੁੱਖ ਮੰਤਰੀਆਂ ਨੇ ਵੀ ਸਹੁੰ ਚੁੱਕੀ।
ਰਾਹੁਲ ਗਾਂਧੀ ਦੇ ਸਮਾਗਮ ‘ਚ ਪਹੁੰਚ ਤੋਂ ਬਾਅਦ ਰਾਜਪਾਲ ਵੱਲੋਂ ਸਹੁੰ ਚੁਕਵਾਈ ਗਈ। ਕੈਪਟਨ ਅਮਰਿੰਦਰ ਸਿੰਘ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਨਹੀਂ ਹੋਏ। ਇਸ ਦੇ ਨਾਲ ਹੀ ਪੰਜਾਬ ਨੂੰ ਪਹਿਲਾ ਦਲਿਤ ਮੁੱਖ ਮੰਤਰੀ ਮਿਲ ਗਿਆ ਹੈ।
ਜਾਣਕਾਰੀ ਮੁਤਾਬਕ ਸਹੁੰ ਚੁੱਕ ਸਮਾਗਮ ‘ਚ ਸਿਰਫ਼ 40 ਵਿਅਕਤੀਆਂ ਦੇ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ।