ਸ੍ਰੀਨਗਰ: ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਥਲ ਸੈਨਾ ਦਾ ਹੈਲੀਕਾਪਟਰ ਡਿੱਗ ਗਿਆ। ਜ਼ਿਲ੍ਹੇ ਦੇ ਸ਼ਿਵਗੜ੍ਹ ਧਾਰ ਇਲਾਕੇ ਵਿੱਚ ਸਵੇਰੇ 10.30 ਤੋਂ 10.45 ਵਜੇ ਦੇ ਵਿਚਕਾਰ ਹਾਦਸਾ ਹੋਇਆ। ਰਿਪੋਰਟਾਂ ਮੁਤਾਬਕ ਸਥਾਨਕ ਲੋਕਾਂ ਨੇ ਹੈਲੀਕਾਪਟਰ ਵਿੱਚੋਂ ਪਾਇਲਟ ਨੂੰ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ‘ਚ ਦੋ ਲੋਕ ਸਵਾਰ ਸਨ।
ਊਧਮਪੁਰ ਰਿਆਸੀ ਰੇਂਜ ਦੇ ਡੀਆਈਜੀ ਸੁਲੇਮਾਨ ਚੌਧਰੀ ਨੇ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਦੀ ਇੱਕ ਟੀਮ ਰਵਾਨਾ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਧੁੰਦ ਜ਼ਿਆਦਾ ਹੋਣ ਦੇ ਚਲਦਿਆਂ ਹੁਣ ਤੱਕ ਇਹ ਸਾਫ਼ ਨਹੀਂ ਹੋ ਸਕਿਆ ਹੈ ਕਿ ਹੈਲੀਕਾਪਟਰ ਕਰੈਸ਼ ਹੋਇਆ ਜਾਂ ਲੈਂਡਿੰਗ ਦੇ ਦੌਰਾਨ ਹਾਦਸੇ ਦਾ ਸ਼ਿਕਾਰ ਹੋਇਆ।