ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਮੁੜ ਪ੍ਰੈੱਸ ਕਾਨਫ਼ਰੰਸ ਕੀਤੀ । ਬੀਬੀ ਜਗੀਰ ਕੌਰ ਨੇ ਕਿਹਾ ਕਿ ਬੇਅਦਬੀ ਨੂੰ ਲੈ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਜੋ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ, ਉਹ 25 ਸਤੰਬਰ ਨੂੰ ਆਪਣੀ ਰਿਪੋਰਟ ਦੇਣਗੇ। ਉਸ ਰਿਪੋਰਟ ਦੇ ਵਿੱਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਦਰਬਾਰ ਸਾਹਿਬ ਵਿੱਚ ਦੀ ਰਿਪੋਰਟ ਅਤੇ ਹੋਰ ਹੋ ਰਹੀ ਜਾਂਚ ਦੀ ਸਮੁੱਚੀ ਘਟਨਾ ਦੀ ਰਿਪੋਰਟ 25 ਸਤੰਬਰ ਨੂੰ ਦਰਜ ਕਰਵਾਉਣਗੇ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਦੋਸ਼ੀ ਦੀ ਫਿਰ ਤੋਂ ਨਾਰਕੋ ਟੈਸਟ ਅਤੇ ਬ੍ਰੇਨ ਮੈਪਿੰਗ ਟੈਸਟ ਕਰਵਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਵਿਅਕਤੀ ਦਿਮਾਗੀ ਤੌਰ ਤੇ ਪ੍ਰੇਸ਼ਾਨ ਦੱਸਿਆ ਹੈ ਤਾਂ ਇਹ ਗੱਲ ਸੰਭਵ ਨਹੀਂ, ਕਿਉਂਕਿ ਜੇਕਰ ਉਸ ਦਾ ਦਿਮਾਗ ਪ੍ਰੇਸ਼ਾਨ ਸੀ ਤਾਂ ਉਸ ਨੇ ਇਸ ਘਟਨਾ ਸਥਾਨ ਤੇ ਹੀ ਆ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣਾ ਸੀ । ਇਸ ਘਟਨਾ ਦੇ ਪਿੱਛੇ ਕਿਸ ਦਾ ਹੱਥ ਹੈ, ਇਸ ਬਾਰੇ ਪੁਲਿਸ ਜਲਦ ਤੋਂ ਜਲਦ ਜਾਂਚ ਕਰਕੇ ਜਨਤਕ ਕਰੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਦੋਸ਼ੀ ਦਾ ਜਲਦ ਤੋਂ ਜਲਦ ਨਾਰਕੋ ਅਤੇ ਬ੍ਰੇਨ ਮੈਪਿੰਗ ਟੈਸਟ ਕਰਵਾਇਆ ਜਾਵੇ ਤਾਂ ਕਿ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ।