BREAKING : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨਾਲ ਕੀਤੀ ਮੁਲਾਕਾਤ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਸ਼ਿਸ਼ਟਾਚਾਰ ਮੁਲਾਕਾਤ ਕਿਹਾ ਜਾ ਰਿਹਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਚੰਨੀ ਦੀ ਇਹ ਕਿਸੇ ਸੂਬੇ ਦੇ ਮੁੱਖ ਮੰਤਰੀ ਨਾਲ ਪਹਿਲੀ ਮੁਲਾਕਾਤ ਸੀ।

 

ਦੋਹਾਂ ਮੁੱਖ ਮੰਤਰੀਆਂ ਨੇ ਵੱਖ-ਵੱਖ ਮੁੱਦਿਆ ਤੇ ਕੁਝ ਸਮੇਂ ਲਈ ਆਪਸ ਵਿਚ ਚਰਚਾ ਵੀ ਕੀਤੀ।

ਮੁੱਖ ਮੰਤਰੀ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਗਵਤਗੀਤਾ, ਮੋਮੈਂਟੋ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ।

 

 

 

 

Share This Article
Leave a Comment