ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਐਸਜੀਪੀਸੀ ਨੇ ਕੀਤਾ ਤਬਾਦਲਾ

TeamGlobalPunjab
1 Min Read

ਸ੍ਰੀ ਅਨੰਦਪੁਰ ਸਾਹਿਬ : ਐਸਜੀਪੀਸੀ ਨੇ ਬੁੱਧਵਾਰ ਦੇਰ ਸ਼ਾਮੀਂ ਇੱਕ ਅਹਿਮ ਫੈਸਲਾ ਲੈਂਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਤਬਾਦਲਾ ਕਰ ਦਿੱਤਾ।ਸ਼੍ਰੋਮਣੀ ਕਮੇਟੀ ਨੇ ਬੇਅਦਬੀ ਮਾਮਲੇ ਤੋਂ ਬਾਅਦ ਸਿੱਖ ਸੰਗਤਾਂ ਦੇ ਵਿਰੋਧ ਨੂੰ ਦੇਖਦਿਆਂ ਸਖ਼ਤ ਫ਼ੈਸਲਾ ਲਿਆ ਹੈ।

 ਸ਼੍ਰੋਮਣੀ ਕਮੇਟੀ ਹੈੱਡ ਕੁਆਰਟਰ ਅੰਮ੍ਰਿਤਸਰ ਤੋਂ ਜਾਰੀ ਹੁਕਮਾਂ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੂੰ ਬਦਲ ਕੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਅਤੇ ਉਥੋਂ ਦੇ ਹੈੱਡ ਗ੍ਰੰਥੀ ਗਿਆਨੀ ਪਰਨਾਮ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਲਾਇਆ ਗਿਆ ਹੈ। ਇਸੇ ਤਰ੍ਹਾਂ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੂੰ ਗੁਰਦੁਆਰਾ ਨਾਡਾ ਸਾਹਿਬ ਪੰਚਕੂਲਾ ਅਤੇ ਉੱਥੋਂ ਦੇ ਮੈਨੇਜਰ ਭਗਵੰਤ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਮੈਨੇਜਰ ਲਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੀ 13 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਜਥੇਦਾਰ, ਹੈੱਡ ਗ੍ਰੰਥੀ ਅਤੇ ਮੈਨੇਜਰ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਇਨ੍ਹਾਂ ਦੋਵਾਂ ਤਬਾਦਲਿਆਂ ਨੂੰ ਰੁਟੀਨ ਦੀ ਕਾਰਵਾਈ ਦੱਸ ਰਹੇ ਹਨ ।

Share This Article
Leave a Comment