ਸਿਮਰਜੀਤ ਬੈਂਸ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ, ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੇ ਹੁਕਮ

TeamGlobalPunjab
1 Min Read

ਲੁਧਿਆਣਾ: ਜ਼ਿਲ੍ਹਾ ਅਦਾਲਤ ਦੇ ਵਧੀਕ ਮੁੱਖ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਵਿਧਾਇਕ ਬੈਂਸ , ਯੂਥ ਆਗੂ ਸੰਨੀ ਕੈਂਥ ਅਤੇ ਉਨ੍ਹਾਂ ਦੇ ਸਮਰਥਕਾਂ ਦੁਆਰਾ ਅਗਸਤ 2020 ਵਿੱਚ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਧਰਨੇ ਦੇ ਸਬੰਧ ਵਿੱਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।

ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਵਿਰੁੱਧ ਪਿਛਲੇ ਸਾਲ ਕੋਵਿਡ ਮਹਾਮਾਰੀ ਦੌਰਾਨ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦੇ ਦੋਸ਼ ਵਿਚ ਪਰਚਾ ਦਰਜ ਕੀਤਾ ਗਿਆ ਸੀ। ਧਰਨਾ ਪ੍ਰਦਰਸ਼ਨ ਦੌਰਾਨ ਉਨ੍ਹਾਂ ਵਲੋਂ ਨਾਂ ਤਾਂ ਮੂੰਹ ’ਤੇ ਮਾਸਕ ਲਗਾਇਆ ਗਿਆ ਸੀ ਅਤੇ ਨਾਂ ਹੀ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕੀਤੀ ਸੀ।

ਇਸ ਸਾਲ 7 ਸਤੰਬਰ ਨੂੰ ਅਦਾਲਤ ਨੇ ਮੁਲਜ਼ਮਾਂ ਨੂੰ ਮੁਕੱਦਮੇ ਦਾ ਸਾਹਮਣਾ ਕਰਨ ਲਈ ਸੰਮਨ ਜਾਰੀ ਕਰਨ ਦੇ ਆਦੇਸ਼ ਦਿੱਤੇ ਸਨ, ਪਰ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਅਦਾਲਤ ਨੇ ਜ਼ਮਾਨਤੀ ਵਾਰੰਟ ਜਾਰੀ ਕਰਕੇ ਉਨ੍ਹਾਂ ਨੂੰ 5 ਅਕਤੂਬਰ ਤੱਕ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਹੈ।

Share This Article
Leave a Comment