ਤਰਨ ਤਾਰਨ : ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਹਨਾਂ ਦਾ ਸਬੰਧ ਕੇ.ਟੀ.ਐਫ. ਨਾਲ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਇਨ੍ਹਾਂ ਪਾਸੋਂ ਤਿੰਨ ਪਿਸਤੌਲ, 2 ਟਿਫ਼ਨ ਬੰਬ ਅਤੇ 2 ਹੱਥ ਗੋਲੇ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਭਿੱਖੀਵਿੰਡ ਦੇ ਐਸਐਚਓ ਨਵਦੀਪ ਸਿੰਘ ਅਨੁਸਾਰ, “ਗੁਪਤ ਜਾਣਕਾਰੀ ਦੇ ਅਧਾਰ ‘ਤੇ, ਅਸੀਂ ਉਨ੍ਹਾਂ ਨੂੰ ਰੋਕਿਆ ਪਰ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਅਧਿਕਾਰੀਆਂ ਉੱਤੇ ਗੋਲੀਬਾਰੀ ਕੀਤੀ। ਪਰ ਪੁਲਿਸ ਪਾਰਟੀ ਨੇ ਮੁਸਤੈਦੀ ਵਿਖਾਉਂਦੇ ਹੋਏ ਇਨ੍ਹਾਂ ਨੂੰ ਕਾਬੂ ਕਰ ਲਿਆ।”
ਐਸਐਚਓ ਨੇ ਕਿਹਾ ਕਿ ਸਾਨੂੰ ਇਨ੍ਹਾਂ ਦੇ ਕਿੰਗਪਿਨ ਬਾਰੇ ਵੀ ਪਤਾ ਲੱਗਾ ਹੈ ਜੋ ਕੈਨੇਡਾ ਤੋਂ ਸਾਰੀਆਂ ਗਤੀਵਿਧੀਆਂ ਚਲਾ ਰਹੇ ਹਨ ਅਤੇ ਗਰਮ ਖਿਆਲੀ ਲਹਿਰ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਗੇ ਦੀ ਜਾਂਚ ਜਾਰੀ ਹੈ।
ਫਿਲਹਾਲ ਫੜੇ ਗਏ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ।