ਨਵੀਂ ਦਿੱਲੀ (ਦਵਿੰਦਰ ਸਿੰਘ) : ਪੰਜਾਬ ਮੰਤਰੀ ਮੰਡਲ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੈਰਾਥਨ ਮੀਟਿੰਗਾਂ ਕਰ ਰਹੇ ਹਨ। ਕਰੀਬ ਇਕ ਘੰਟਾ ਪਹਿਲਾਂ ਪੰਜਾਬ ਭਵਨ ਪਹੁੰਚੇ ਮੁੱਖ ਮੰਤਰੀ ਚੰਨੀ ਕੁਝ ਸਮਾਂ ਸੀਨੀਅਰ ਆਗੂਆਂ ਨਾਲ ਚਰਚਾ ਕਰਨ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਕੇ.ਸੀ. ਵੇਣੂ ਗੋਪਾਲ ਨੂੰ ਮਿਲਣ ਉਹਨਾਂ ਦੇ ਘਰ ਪਹੁੰਚੇ ਸਨ।
ਹੁਣ ਕੇ.ਸੀ. ਵੇਣੂ ਗੋਪਾਲ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਹੋਏ ਹਨ।
ਸੰਭਾਵਨਾ ਹੈ ਕਿ ਅੱਜ ਹੀ ਪੰਜਾਬ ਮੰਤਰੀ ਮੰਡਲ ਦਾ ਐਲਾਨ ਕਰ ਦਿੱਤਾ ਜਾਵੇਗਾ।