ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ): ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਅਹੁਦਾ ਸੰਭਾਲੇ ਜਾਣ ਤੋਂ ਬਾਅਦ ਹਰ ਦਿਨ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਹੋ ਰਿਹਾ ਹੈ। ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਹੁਣ ਡਾ. ਅਨਮੋਲ ਰਤਨ ਸਿੱਧੂ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ ਲਗਾਉਣ ਦੀਆਂ ਚਰਚਾਵਾਂ ਹਨ।
ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਏਜੀ ਲਗਾਉਣ ਵਾਸਤੇ ਫਾਈਲ ਪੰਜਾਬ ਦੇ ਰਾਜਪਾਲ ਦੇ ਦਫ਼ਤਰ ਚਲੀ ਗਈ ਹੈ। ਪਹਿਲਾਂ ਦੀਪਇੰਦਰ ਸਿੰਘ ਪਟਵਾਲੀਆ ਦਾ ਨਾਮ ਇਸ ਅਹੁਦੇ ਲਈ ਚਰਚਾ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਉਨ੍ਹਾਂ ਦੀ ਨਿਯੁਕਤੀ ਹੋਣ ਤੋਂ ਰੁਕ ਗਈ ਹੈ। ਸਿੱਧੂ ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਪ੍ਰਧਾਨ ਵੀ ਹਨ। ਉਨ੍ਹਾਂ ਦਾ ਪਿਛੋਕੜ ਵੀ ਕਾਂਗਰਸ ਵਾਲਾ ਹੈ।